ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਦੀ ਵਰ੍ਹੇਗੰਢ 'ਤੇ ਪਾਕਿ ਦੀ ਨਾਪਾਕ ਹਰਕਤ, ਗੋਲੀਬਾਰੀ 'ਚ ਇੱਕ ਦੀ ਮੌਤ

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਨੂੰ ਸ਼ੁੱਕਰਵਾਰ ਨੂੰ ਇਕ ਸਾਲ ਪੂਰਾ ਹੋ ਗਿਆ।  ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਪਿੰਡ ਵਿੱਚ ਸ਼ੁੱਕਰਵਾਰ ਨੂੰ ਪਾਕਿਸਤਾਨੀ ਸੈਨਿਕਾਂ ਨੇ ਫਾਇਰਿੰਗ ਕੀਤੀ। ਇਸ ਗੋਲੀਬਾਰੀ ਵਿੱਚ ਇਕ ਪਿੰਡ ਵਾਲਾ ਮਾਰਿਆ ਗਿਆ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

 

ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸੈਨਾ ਨੇ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਰਨੀ ਇਲਾਕਿਆਂ ਵਿੱਚ ਪੈਂਦੇ ਪਿੰਡਾਂ ਅਤੇ ਅਗਾਊਂ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੋਰਟਾਰ ਦਾਗੇ ਅਤੇ ਛੋਟੇ ਹਥਿਆਰਾਂ ਨਾਲ ਗੋਲੀਆਂ ਚਲਾਈਆਂ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਨੇ ਪਿੰਡਾਂ ਨੂੰ ਨਿਸ਼ਾਨਾ ਬਣਾਉਣ ਲਈ 120 ਮਿਲੀਮੀਟਰ ਮੋਰਟਾਰਾਂ ਦੀ ਵਰਤੋਂ ਕੀਤੀ।

 

 

 

ਉਨ੍ਹਾਂ ਕਿਹਾ ਕਿ ਇਸ ਗੋਲੀਬਾਰੀ ਵਿੱਚ ਇਕ ਪਿੰਡ ਵਾਸੀ ਦੀ ਮੌਤ ਹੋ ਗਈ ਅਤੇ ਚਾਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਸਰਹੱਦ 'ਤੇ ਤਾਇਨਾਤ ਭਾਰਤੀ ਫੌਜਾਂ ਨੇ ਢੁਕਵਾਂ ਜਵਾਬ ਦਿੱਤਾ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਆਖ਼ਰੀ ਖ਼ਬਰ ਮਿਲਣ ਤੱਕ ਗੋਲੀਬਾਰੀ ਜਾਰੀ ਸੀ।
 

ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਕੰਟਰੋਲ ਰੇਖਾ ਦੇ ਨਾਲ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਛੋਟੇ ਹਥਿਆਰਾਂ ਨਾਲ ਗੋਲੀਆਂ ਚਲਾਈਆਂ ਸਨ ਅਤੇ ਮੋਰਟਾਰ ਸੁੱਟੇ ਸਨ। ਇਕ ਸਿਪਾਹੀ ਸ਼ਹੀਦ ਹੋ ਗਿਆ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ ਸਨ।

 

ਅਧਿਕਾਰੀਆਂ ਨੇ ਦੱਸਿਆ ਸੀ ਕਿ ਗੋਲੀਬਾਰੀ ਦੀ ਲਪੇਟ ਵਿੱਚ ਆਏ ਸੈਨਿਕ ਦੇਵਵਾਰ ਸੈਕਟਰ ਵਿੱਚ ਇਕ ਅਗਾਊਂ ਚੌਕੀ 'ਤੇ ਤਾਇਨਾਤ ਸਨ। ਇਸ ਤੋਂ ਪਹਿਲਾਂ, ਇੱਕ ਰੱਖਿਆ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨੇ ਦੁਪਹਿਰ ਕਰੀਬ 3.45 ਵਜੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pakistan did ceasefire violation in jammu kashmir one civilian dead