ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਫਿਰ ਸਰਗਰਮ ਕਰ ਰਿਹੈ ਆਪਣੇ ਅੱਤਵਾਦੀ ਅੱਡੇ

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਕਿਹਾ ਕਿ ਤਾਜ਼ਾ ਖੁਫੀਆ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਬਾਲਾਕੋਟ ਚ ਅੱਤਵਾਦੀ ਕੈਂਪਾਂ ਨੂੰ ਮੁੜ ਸਰਗਰਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬਾਲਾਕੋਟ ਵਿੱਚ ਭਾਰਤੀ ਹਵਾਈ ਸੈਨਾ ਨੇ ਹਵਾਈ ਹਮਲੇ ਰਾਹੀਂ ਇਨ੍ਹਾਂ ਅੱਤਵਾਦੀ ਠਿਕਾਣਿਆਂ ਨੂੰ ਨਸ਼ਟ ਕਰ ਦਿੱਤਾ ਸੀ।

 

ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਰਾਜ ਸਭਾ ਚ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਅਤੇ ਇਸ ਦੀ ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਣਾਈ ਰੱਖਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਲਈ ਵਚਨਬੱਧ ਹੈ।

 

ਇੱਕ ਲਿਖਤੀ ਪ੍ਰਸ਼ਨ ਦੇ ਜਵਾਬ ਚ ਉਨ੍ਹਾਂ ਕਿਹਾ ਕਿ ਤਾਜ਼ਾ ਖੁਫੀਆ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਪਾਕਿਸਤਾਨ ਆਪਣੇ ਬਲਾਕੋਟ ਚ ਸਥਿਤ ਅੱਤਵਾਦੀ ਸੰਗਠਨਾਂ ਦੇ ਕੈਂਪਾਂ ਨੂੰ ਮੁੜ ਸਰਗਰਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਥੇ ਹੀ ਭਾਰਤ ਚ ਹਿੰਸਾ ਫੈਲਾਉਣ ਲਈ ਅੱਤਵਾਦੀਆਂ ਨੂੰ ਧਾਰਮਿਕ ਅਤੇ ਜੇਹਾਦੀ ਸਿਖਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

ਦੱਸ ਦਈਏ ਕਿ 26 ਫਰਵਰੀ ਨੂੰ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨੇ ਬਾਲਾਕੋਟ ਚ ਅੱਤਵਾਦੀ ਕੈਂਪ ਤੇ ਬੰਬ ਸੁੱਟ ਕੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ ਸੀ। ਇਹ ਹਵਾਈ ਹਮਲੇ 14 ਫਰਵਰੀ ਨੂੰ ਸੀਆਰਪੀਐਫ ਦੇ ਵਾਹਨਾਂ ਦੇ ਕਾਫਲੇ 'ਤੇ ਅੱਤਵਾਦੀਆਂ ਦੇ ਹਮਲੇ ਦੇ ਜਵਾਬ ਚ ਕੀਤੇ ਗਏ ਸਨ, ਜਿਸ ਚ 40 ਭਾਰਤੀ ਸੈਨਿਕ ਮਾਰੇ ਗਏ ਸਨ।

 

ਰੈਡੀ ਨੇ ਕਿਹਾ ਕਿ ਸਰਕਾਰ ਨੇ ਅੱਤਵਾਦ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ ਅਤੇ ਸੁਰੱਖਿਆ ਬਲ ਲਗਾਤਾਰ ਕਾਰਵਾਈ ਕਰ ਰਹੇ ਹਨ। ਫੌਜਾਂ ਦੀ ਇਸ ਨਿਰੰਤਰ ਕਾਰਵਾਈ ਦੇ ਨਤੀਜੇ ਵਜੋਂ ਪਿਛਲੇ ਕੁਝ ਸਾਲਾਂ ਦੌਰਾਨ ਜੰਮੂ-ਕਸ਼ਮੀਰ ਵਿੱਚ ਵੱਡੀ ਗਿਣਤੀ ਵਿੱਚ ਅੱਤਵਾਦੀ ਬੇਅਸਰ ਹੋ ਗਏ ਹਨ।

 

ਮੰਤਰੀ ਨੇ ਕਿਹਾ ਕਿ ਇਸ ਸਾਲ 17 ਨਵੰਬਰ ਤੱਕ ਜੰਮੂ-ਕਸ਼ਮੀਰ ਵਿੱਚ 594 ਅੱਤਵਾਦੀ ਘਟਨਾਵਾਂ ਵਾਪਰੀਆਂ ਸਨ, ਜਿਸ ਵਿੱਚ 37 ਨਾਗਰਿਕ ਅਤੇ 79 ਸੁਰੱਖਿਆ ਕਰਮਚਾਰੀ ਮਾਰੇ ਗਏ ਸਨ।

 

ਉਨ੍ਹਾਂ ਕਿਹਾ ਕਿ 2018 ਚ ਜੰਮੂ-ਕਸ਼ਮੀਰ ਵਿਚ ਕੁੱਲ 614 ਅੱਤਵਾਦੀ ਘਟਨਾਵਾਂ ਵਾਪਰੀਆਂ, ਜਿਸ ਚ 39 ਆਮ ਨਾਗਰਿਕ ਅਤੇ 91 ਸੁਰੱਖਿਆ ਕਰਮਚਾਰੀ ਮਾਰੇ ਗਏ।

 

ਰੈਡੀ ਨੇ ਕਿਹਾ ਕਿ ਅਕਤੂਬਰ 2019 ਤੱਕ ਸਰਹੱਦ ਪਾਰ ਤੋਂ ਘੁਸਪੈਠ ਦੀਆਂ 171 ਕੋਸ਼ਿਸ਼ਾਂ ਹੋਈਆਂ ਸਨ, ਜਿਨ੍ਹਾਂ ਵਿੱਚੋਂ 114 ਅੱਤਵਾਦੀ ਘੁਸਪੈਠ ਵਿੱਚ ਸਫਲ ਰਹੇ ਸਨ। ਸਾਲ 2018 ਚ ਘੁਸਪੈਠ ਦੀ 328 ਕੋਸ਼ਿਸ਼ਾਂ ਹੋਈਆਂ ਸਨ, ਜਿਨ੍ਹਾਂ ਚੋਂ 143 ਅੱਤਵਾਦੀ ਘੁਸਪੈਠ ਚ ਸਫਲ ਰਹੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan is again activating terrorist hideout