ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SAARC : ਕੋਰੋਨਾ ਮੀਟਿੰਗ 'ਚ ਪਾਕਿਸਤਾਨ ਦੀ ਨਾਪਾਕ ਹਰਕਤ, ਚੁੱਕਿਆ ਕਸ਼ਮੀਰ ਮੁੱਦਾ

ਕੋਰੋਨਾ ਵਾਇਰਸ ਨਾਲ ਮੁਕਾਬਲੇ ਲਈ ਸਾਂਝੀ ਰਣਨੀਤੀ ਬਣਾਉਣ ਲਈ ਸਾਰਕ ਦੇਸ਼ਾਂ ਨਾਲ ਇੱਕ ਵੀਡੀਓ ਕਾਨਫ਼ਰੰਸ ਗੱਲਬਾਤ ਵਿੱਚ ਪਾਕਿਸਤਾਨ ਨੇ ਕਸ਼ਮੀਰ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਖ਼ਤਰੇ ਨਾਲ ਨਜਿੱਠਣ ਲਈ ਜੰਮੂ-ਕਸ਼ਮੀਰ ਵਿੱਚ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
 

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਹਤ ਮਾਮਲਿਆਂ ਬਾਰੇ ਵਿਸ਼ੇਸ਼ ਸਹਾਇਕ ਜ਼ਫਰ ਮਿਰਜ਼ਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਣ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੋਈ ਵੀ ਦੇਸ਼ ਆਪਣਾ ਮੂੰਹ ਨਹੀਂ ਮੋੜ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਸਭ ਤੋਂ ਵਧੀਆ ਦੀ ਉਮੀਦ ਕਰਨੀ ਚਾਹੀਦੀ ਹੈ ਅਤੇ ਸਭ ਤੋਂ ਖਰਾਬ ਲਈ ਤਿਆਰ ਰਹਿਣਾ ਚਾਹੀਦਾ ਹੈ।
 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਸ਼ੁੱਕਰਵਾਰ (13 ਮਾਰਚ) ਨੂੰ 8 ਮੈਂਬਰੀ ਇਸ ਖੇਤਰੀ ਸੰਗਠਨ ਨਾਲ ਸੰਪਰਕ ਕੀਤਾ ਸੀ ਅਤੇ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸਖਤ ਰਣਨੀਤੀ ਬਣਾਉਣ ਲਈ ਦੱਖਣ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਸਾਰਕ) ਦੇ ਨੇਤਾਵਾਂ ਵਿਚਕਾਰ ਵੀਡੀਓ ਕਾਨਫ਼ਰੰਸ ਦੀ ਵਕਾਲਤ ਕੀਤੀ ਸੀ। ਉਨ੍ਹਾਂ ਦੇ ਸੁਝਾਅ ਦਾ ਸਾਰਕ ਦੇ ਸਾਰੇ ਮੈਂਬਰ ਦੇਸ਼ਾਂ ਨੇ ਸਮਰਥਨ ਦਿੱਤਾ।
 

ਇਸ ਜਾਨਲੇਵਾ ਵਾਇਰਸ ਕਾਰਨ 135 ਤੋਂ ਵੱਧ ਦੇਸ਼ਾਂ ਤੇ ਖੇਤਰਾਂ ਵਿੱਚ 5700 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ 1,50,000 ਤੋਂ ਵੱਧ ਲੋਕ ਵਾਇਰਸ ਤੋਂ ਪੀੜਤ ਹਨ। ਚੀਨ ਵਿੱਚ 80,000 ਤੋਂ ਵੱਧ ਲੋਕ ਪੀੜਤ ਹਨ ਅਤੇ ਇੱਥੇ 3199 ਮੌਤਾਂ ਹੋ ਚੁੱਕੀਆਂ ਹਨ। ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਕੋਈ ਮੌਤ ਨਹੀਂ ਹੋਈ ਹੈ, ਜਦਕਿ ਭਾਰਤ 'ਚ ਦੋ ਲੋਕਾਂ ਦੀ ਮੌਤ ਹੋਈ ਹੈ। ਪਾਕਿਸਤਾਨ 'ਚ ਇਸ ਬਿਮਾਰੀ ਦੇ 34 ਮਾਮਲੇ ਸਾਹਮਣੇ ਆਏ ਹਨ, ਜਦਕਿ ਭਾਰਤ 'ਚ 108 ਲੋਕਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਅਫ਼ਗਾਨਿਸਤਾਨ ਵਿੱਚ ਇਸ ਵਾਇਰਸ ਦੇ 11 ਕੇਸ ਸਾਹਮਣੇ ਆਏ ਹਨ, ਜਦਕਿ ਸ੍ਰੀਲੰਕਾ ਵਿੱਚ 10 ਕੇਸਾਂ ਦੀ ਪੁਸ਼ਟੀ ਹੋਈ ਹੈ। 1-1 ਮਾਮਲਾ ਮਾਲਦੀਵ, ਬੰਗਲਾਦੇਸ਼, ਨੇਪਾਲ ਅਤੇ ਭੂਟਾਨ 'ਚ ਸਾਹਮਣੇ ਆਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan raises Kashmir during SAARC video conference