ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

UNSC 'ਚ ਕਸ਼ਮੀਰ 'ਤੇ ਕਿਰਕਰੀ ਕਰਵਾਉਣ ਤੋਂ ਬਾਅਦ ਹੁਣ ICJ ਜਾਵੇਗਾ ਪਾਕਿਸਤਾਨ 

 

ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਵਿੱਚ ਕਸ਼ਮੀਰ 'ਤੇ ਕਿਰਕਰੀ ਕਰਵਾਉਣ ਤੋਂ ਬਾਅਦ ਹੁਣ ਪਾਕਿਸਤਾਨ ਆਪਣਾ ਅੜੀਅਲ ਰੁਖ਼ ਛੱਡਣ ਨੂੰ ਤਿਆਰ ਨਹੀਂ ਹੈ। ਹੁਣ ਉਸ ਨੇ ਕਸ਼ਮੀਰ ਮਸਲੇ ਨੂੰ ਹੇਗ ਵਿਖੇ ਕੌਮਾਂਤਰੀ ਅਦਾਲਤ ਵਿੱਚ ਚੁੱਕਣ ਦਾ ਫ਼ੈਸਲਾ ਕੀਤਾ ਹੈ।

 

 

ਪਾਕਿਸਤਾਨੀ ਮੀਡੀਆ ਰਿਪੋਰਟਾਂ ਦੇ ਅਨੁਸਾਰ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਉਹ ਕਸ਼ਮੀਰ ਮੁੱਦੇ ਨੂੰ ਹੇਗ ਸਥਿਤ ਅੰਤਰਰਾਸ਼ਟਰੀ ਕੋਰਟ ਆਫ਼ ਜਸਟਿਸ (ਆਈਸੀਜੇ) ਵਿੱਚ ਉਠਾਉਣਗੇ।

 

ਜ਼ਿਕਰਯੋਗ ਹੈ ਕਿ ਪਾਕਿਸਤਾਨ ਕਸ਼ਮੀਰ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਦੁਨੀਆ ਦਾ ਕੋਈ ਵੀ ਦੇਸ਼ ਚੀਨ ਤੋਂ ਇਲਾਵਾ ਇਸ ਦੇ ਨਾਲ ਨਹੀਂ ਖੜਾ ਹੋਇਆ। ਇਥੋਂ ਤਕ ਕਿ ਮੁਸਲਿਮ ਦੇਸ਼ਾਂ ਤੋਂ ਵੀ ਉਸ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ।

 

ਮੀਡੀਆ ਰਿਪੋਰਟ ਅਨੁਸਾਰ, ਕੁਰੈਸ਼ੀ ਨੇ ਇੱਕ ਪਾਕਿਸਤਾਨੀ ਨਿਊਜ਼ ਚੈਨਲ ਨਾਲ ਗੱਲਬਾਤ ਵਿੱਚ ਕਿਹਾ ਕਿ ਅਸੀਂ ਕਸ਼ਮੀਰ ਮੁੱਦੇ ਨੂੰ ਆਈਸੀਜੇ ਵਿੱਚ ਲਿਜਾਣ ਦਾ ਫੈਸਲਾ ਕੀਤਾ ਹੈ। ਆਈਸੀਜੇ ਜਾਣ ਦਾ ਫ਼ੈਸਲਾ ਸਾਰੇ ਕਾਨੂੰਨੀ ਪਹਿਲੂਆਂ 'ਤੇ ਵਿਚਾਰ ਕਰਨ ਤੋਂ ਬਾਅਦ ਲਿਆ ਗਿਆ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan will go to ICJ after defeating in UNSC on Kashmir