ਭਾਰਤ ਨੇ ਪਾਕਿਸਤਾਨ ਨੂੰ ਸਪੱਸ਼ਟ ਤੌਰ 'ਤੇ ਕਿਹਾ ਦਿੱਤਾ ਹੈ ਕਿ ਦੋਨਾਂ ਦੇਸ਼ਾਂ ਦੇ ਸਬੰਧ ਇਕ ਹੀ ਸ਼ਰਤ ਤੇ ਸੁਧਰ ਸਕਦੇ ਹਨ ਜੇਕਰ ਉਹ ਭਾਰਤ ਦੇ ਲੋੜੀਂਦੇ ਅਪਰਾਧੀਆਂ ਨੂੰ ਸੌਂਪ ਦੇਵੇਗਾ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਜਦੋਂ ਤੱਕ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਵਰਗੇ ਅਪਰਾਧੀਆਂ ਨੂੰ ਭਾਰਤ ਹਵਾਲੇ ਨਹੀਂ ਕੀਤਾ ਜਾਂਦਾ ਉਦੋਂ ਤੱਕ ਪਾਕਿਸਤਾਨ ਨਾਲ ਸਬੰਧਾਂ ਵਿੱਚ ਸੁਧਾਰ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਜੇਕਰ ਇਸਲਾਮਾਬਾਦ ਨਵੀਂ ਦਿੱਲੀ ਦੇ ਸਹਿਯੋਗ ਲਈ ਗੰਭੀਰ ਹੈ ਤਾਂ ਉਸ ਨੂੰ ਪਾਕਿਸਤਾਨ ਵਿਚ ਅੱਤਵਾਦੀ ਗਤੀਵਿਧੀਆਂ ਲਈ ਲੋੜੀਂਦੇ ਭਾਰਤੀਆਂ ਨੂੰ ਸੌਂਪ ਦੇਣਾ ਚਾਹੀਦਾ ਹੈ। ਫ੍ਰਾਂਸੀਸੀ ਅਖਬਾਰ ਲੇ ਮੋਂਡੇ ਨੂੰ ਦਿੱਤੀ ਇਕ ਇੰਟਰਵਿਊ ਚ ਉਨ੍ਹਾਂ ਇਹ ਵੀ ਕਿਹਾ ਸੀ ਕਿ ਪਾਕਿਸਤਾਨ ਕਦੇ ਵੀ ਅੱਤਵਾਦੀਆਂ ਨੂੰ ਭਾਰਤ ਭੇਜਣ ਦੇ ਦੋਸ਼ਾਂ ਤੋਂ ਇਨਕਾਰ ਨਹੀਂ ਕਰਦਾ ਹੈ।
ਜੈਸ਼ੰਕਰ ਨੇ ਕਿਹਾ, "ਪਾਕਿਸਤਾਨ ਨਾਲ ਸਬੰਧਾਂ ਨੂੰ ਬਣਾਈ ਰੱਖਣਾ 'ਮੁਸ਼ਕਲ' ਬਣਿਆ ਹੋਇਆ ਹੈ ਕਿਉਂਕਿ ਉਹ ਖੁੱਲ੍ਹੇਆਮ ਭਾਰਤ ਖਿਲਾਫ ਅੱਤਵਾਦ ਦੀ ਵਰਤੋਂ ਕਰਦਾ ਹੈ।" ਪਾਕਿਸਤਾਨ ਨੇ ਅੱਤਵਾਦੀ ਉਦਯੋਗ ਵਿਕਸਤ ਕੀਤਾ ਹੈ ਅਤੇ ਅੱਤਵਾਦੀਆਂ ਨੂੰ ਭਾਰਤ ਚ ਹਮਲੇ ਕਰਨ ਲਈ ਭੇਜਦਾ ਹੈ।
ਉਨ੍ਹਾਂ ਅੱਗੇ ਕਿਹਾ, "ਹੁਣ ਮੈਨੂੰ ਦੱਸੋ ਕਿ ਕਿਹੜਾ ਦੇਸ਼ ਉਸ ਗੁਆਂਢੀ ਨਾਲ ਗੱਲਬਾਤ ਕਰਨ ਲਈ ਤਿਆਰ ਹੋਵੇਗਾ ਜੋ ਉਸਦੇ ਖਿਲਾਫ ਅੱਤਵਾਦ ਦਾ ਖੁੱਲ੍ਹ ਕੇ ਸਮਰਥਨ ਕਰਦਾ ਹੈ।"
ਉਨ੍ਹਾਂ ਇਹ ਟਿੱਪਣੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਉਸ ਬਿਆਨ ‘ਤੇ ’ਭਾਰਤ ਨਾਲ ਸਬੰਧ ਜ਼ੀਰੋ ਦੇ ਨੇੜੇ ਹਨ’ ਦੇ ਤਾਜ਼ਾ ਸਵਾਲ ਦੇ ਜਵਾਬ ਵਿੱਚ ਦਿੱਤੀ।