ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਕੋਈ ਰੈਣ ਬਸੇਰਾ ਨਹੀਂ, ਪਾਕਿਸਤਾਨੀ ਅਤੇ ਬੰਗਲਾਦੇਸ਼ੀਆਂ ਨੂੰ ਬਾਹਰ ਕੱਢੋ : ਰਾਜ ਠਾਕਰੇ

ਮਹਾਰਾਸ਼ਟਰ ਨਵਨਿਰਮਾਣ ਸੈਨਾ (ਐਮਐਨਐਸ) ਦੇ ਮੁਖੀ ਰਾਜ ਠਾਕਰੇ ਨੇ ਕਿਹਾ ਹੈ ਕਿ ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਗੈਰ-ਕਾਨੂੰਨੀ ਰੂਪ ਤੋਂ ਭਾਰਤ ਆਏ ਸ਼ਰਨਾਰਥੀਆਂ ਨੂੰ ਦੇਸ਼ 'ਚੋਂ ਬਾਹਰ ਸੁੱਟੇ ਜਾਣ ਦੀ ਲੋੜ ਹੈ। 
 

ਸਮਾਚਾਰ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਿਕ ਰਾਜ ਠਾਕਰੇ ਨੇ ਕਿਹਾ, "ਭਾਰਤ ਕੋਈ ਰੈਣ-ਬਸੇਰਾ ਨਹੀਂ ਹੈ। ਜੋ ਲੋਕ ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਭਾਰਤ ਆ ਰਹੇ ਹਨ, ਉਨ੍ਹਾਂ ਨੂੰ ਬਾਹਰ ਸੁੱਟੇ ਜਾਣ ਦੀ ਲੋੜ ਹੈ। ਭਾਰਤ ਨੇ ਮਨੁੱਖਤਾ ਦਾ ਠੇਕਾ ਨਹੀਂ ਲਿਆ ਹੋਇਆ ਹੈ।"
 

ਏਐਨਆਈ ਮੁਤਾਬਿਕ ਰਾਜ ਠਾਕਰੇ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਇਸ ਕਾਨੂੰਨ ਨਾਲ ਭਾਰਤ 'ਤੇ ਬਹੁਤ ਬੋਝ ਪਵੇਗਾ। ਪਹਿਲਾਂ ਹੀ ਭਾਰਤ ਦੇ ਆਪਣੇ ਲੋਕਾਂ ਦੀਆਂ ਲੋੜਾਂ ਪੂਰੀਆਂ ਨਹੀਂ ਹੋ ਪਾ ਰਹੀਆਂ ਹਨ। ਉਨ੍ਹਾਂ ਕਿਹਾ, "ਤੁਸੀ ਇਸ ਮਾਮਲੇ ਨੂੰ ਹਿੰਦੂ ਅਤੇ ਮੁਸਲਿਮ ਦੀ ਤਰ੍ਹਾਂ ਨਹੀਂ ਲੈ ਸਕਦੇ। ਜੋ ਵੀ ਭਾਰਤ 'ਚ ਗੈਰ-ਕਾਨੂੰਨੀ ਤਰੀਕੇ ਤੋਂ ਰਹਿ ਰਿਹਾ ਹੈ, ਉਨ੍ਹਾਂ ਸਾਰਿਆਂ ਨੂੰ ਬਾਹਰ ਕੱਢਣ ਦੀ ਲੋੜ ਹੈ। ਅਸੀ ਆਪਣੇ ਦੇਸ਼ ਦੇ ਲੋਕਾਂ ਦੀਆਂ ਲੋੜਾਂ ਪੂਰੀਆਂ ਨਹੀਂ ਕਰ ਪਾ ਰਹੇ ਹਾਂ, ਫਿਰ ਸਾਨੂੰ ਦੂਜੇ ਦੇਸ਼ਾਂ ਦੇ ਲੋਕਾਂ ਦੀ ਲੋੜ ਕਿਉਂ ਪੈ ਰਹੇ ਹੈ।"
 

ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦੇਸ਼ ਦੇ ਕਈ ਹਿੱਸਿਆਂ 'ਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਪ੍ਰਦਰਸ਼ਨਾਂ 'ਚ ਹੋ ਰਹੀ ਹਿੰਸਾ ਤੋਂ ਪੱਛਮ ਬੰਗਾਸ, ਅਸਾਮ, ਯੂਪੀ, ਬਿਹਾਰ, ਮਹਾਰਾਸ਼ਟਰ ਸਮੇਤ ਦਿੱਲੀ ਤਕ ਪ੍ਰਭਾਵਿਤ ਹੈ। ਸਰਕਾਰ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਇਸ ਕਾਨੂੰਨ ਤੋਂ ਕਿਸੇ ਨੂੰ ਡਰਨ ਦੀ ਲੋੜ ਨਹੀਂ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistani and Bangladeshi Migrants should be thrown out Raj Thackeray