ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

370 ’ਤੇ ਭਾਰਤ ਦੇ ਫੈਸਲੇ ਨਾਲ ਦੁਖੀ ਪਾਕਿਸਤਾਨੀ ਸਿਤਾਰੇ

ਮੋਦੀ ਸਰਕਾਰ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਤੇ ਇਕ ਇਤਿਹਾਸਕ ਫੈਸਲਾ ਲਿਆ ਤੇ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ। ਮੋਦੀ ਸਰਕਾਰ ਨੇ ਸੋਮਵਾਰ ਨੂੰ ਇਤਿਹਾਸਿਕ ਫੈਸਲਾ ਲੈਂਦਿਆਂ ਹੋਇਆਂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਆਰਟੀਕਲ 370 ਨੂੰ ਖਤਮ ਕਰ ਦਿੱਤਾ ਹੈ। ਰਾਜ ਸਭਾ ਚ ਕੇਂਦਰੀ ਗ੍ਰਹਿ ਮੰਤਰੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਧਾਰਾ 370 ਦੇ ਖੰਡ ਏ ਨੂੰ ਛੱਡ ਕੇ ਬਾਕੀ ਸਾਰੇ ਖੰਡਾਂ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ।

 

ਇਸ ਦੇ ਨਾਲ ਜੰਮੂ-ਕਸ਼ਮੀਰ ਸੂਬੇ ਨੂੰ ਕੇਂਦਰ ਸ਼ਾਸਤ ਸੂਬੇ ਚ ਤਬਦੀਲ ਕਰ ਦਿੱਤਾ ਹੈ ਜਿਸ ਕੋਲ ਵਿਧਾਨ ਸਭਾ ਹੋਵੇਗੀ ਪਰ ਇਸ ਦੇ ਨਾਲ ਲੱਦਾਖ ਨੂੰ ਜੰਮੂ-ਕਸ਼ਮੀਰ ਤੋਂ ਵੱਖ ਕਰਕੇ ਕੇਂਦਰ ਸ਼ਾਸਤ ਸੂਬਾ ਬਣਾ ਦਿੱਤਾ ਗਿਆ ਹੈ ਤੇ ਹੁਣ ਲੱਦਾਖ ਕੋਲ ਆਪਣੀ ਵਿਧਾਨ ਸਭਾ ਨਹੀਂ ਹੋਵੇਗੀ।

 

ਦੱਸ ਦੇਈਏ ਕਿ ਮੋਦੀ ਸਰਕਾਰ ਦੇ ਇਸ ਫੈਸਲੇ ਨੂੰ ਇਕ ਪਾਸੇ ਜਿੱਥੇ ਸਭ ਤੋਂ ਵੱਡਾ ਕਦਮ ਦਸਿਆ ਜਾ ਰਿਹਾ ਹੈ ਦੂਜੇ ਪਾਸੇ ਪਾਕਿਸਤਾਨ ਦੇ ਕੁਝ ਸਿਤਾਰੇ ਭਾਰਤ ਸਰਕਾਰ ਦੇ ਇਸ ਕਦਮ ਨਾਲ ਕਾਫੀ ਦੁਖੀ ਹਨ। ਪਾਕਿਸਤਾਨ ਦੇ ਕਈ ਮਸ਼ਹੂਰ ਅਦਾਕਾਰ ਸੋਸ਼ਲ ਮੀਡੀਆ ’ਤੇ ਇਸ ਦੇ ਖਿਲਾਫ ਗੱਲ ਕਰ ਰਹੇ ਹਨ।

 

 

 

 

 

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pakistani celebrities speak up against article 370 end from jammu and kashmir