ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

150 ਸਿੱਖ ਸ਼ਰਧਾਲੂਆਂ ਨੂੰ ਪਾਕਿ ਨਾ ਜਾਣ ਦੇ ਮਾਮਲੇ 'ਚ ਆਇਆ ਨਵਾਂ ਮੋੜ

ਜਦੋਂ ਭਾਰਤੀ ਰੇਲਵੇ ਨੇ ਕਿਹਾ, ਪਾਕਿ ਰੇਲ ਗੱਡੀ ਨੂੰ ਅਟਾਰੀ ਆਉਣ ਦੀ ਨਹੀਂ ਸੀ ਇਜਾਜ਼ਤ

 

ਬੀਤੇ ਦਿਨੀਂ ਅਟਾਰੀ ਰੇਲਵੇ ਸਟੇਸ਼ਨ ਤੇ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ ਸੀ ਜਦੋਂ 150 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਵਰਜ ਦਿੱਤਾ ਗਿਆ ਸੀ। ਇਹ ਸਾਰੇ ਸ਼ਰਧਾਲੂ ਪੰਜਵੇਂ ਸਿੱਖ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਉਣ ਲਈ ਪਾਕਿਸਤਾਨ ਜਾਣਾ ਚਾਹੁੰਦੇ ਸਨ ਪਰ ਅਧਿਕਾਰੀਆਂ ਨੇ ਇਨ੍ਹਾਂ ਨੂੰ ਪਾਕਿਸਤਾਨ ਜਾਣ ਤੋਂ ਸਾਫ਼ ਮਨ੍ਹਾ ਕਰ ਦਿੱਤਾ ਸੀ।

 

ਇਸ ਮਾਮਲੇ ਵਿੱਚ ਅੱਜ ਇੱਕ ਨਵਾਂ ਮੋੜ ਉਸ ਸਮੇਂ ਆਇਆ ਜਦੋਂ ਉੱਤਰੀ ਰੇਲਵੇ ਦੇ ਬੁਲਾਰੇ ਦੀਪਕ ਕੁਮਾਰ ਨੇ ਕਿਹਾ ਕਿ ਸਾਡੇ ਕੋਲ ਪਾਕਿਸਤਾਨੀ ਰੇਲ ਗੱਡੀ ਨੂੰ ਅਟਾਰੀ ਆਉਣ ਦੇਣ ਦੀ ਇਜਾਜ਼ਤ ਨਹੀਂ ਸੀ।

 

ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ, ਪਾਕਿ ਨੇ ਦੋਸ਼ ਲਗਾਇਆ ਸੀ ਕਿ ਭਾਰਤ ਨੇ ਪਾਕਿ ਰੇਲ ਗੱਡੀ ਨੂੰ ਸਰਹੱਦ ਪਾਰ ਕਰਨ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਭਾਰਤੀ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਮਨਜ਼ੂਰੀ ਆਮ ਤੌਰ ਉੱਤੇ ਇੱਕ ਦੇਸ਼ ਦੇ ਵਿਦੇਸ਼ ਮੰਤਰਾਲਾ ਵੱਲੋਂ ਦੂਜੇ ਦੇਸ਼ ਦੇ ਵਿਦੇਸ਼ ਮੰਤਰਾਲੇ ਤੋਂ ਮੰਗੀਆਂ ਜਾਂਦੀਆਂ ਹਨ।

 

ਜਾਣਕਾਰੀ ਅਨੁਸਾਰ 150 ਸਿੱਖ ਸ਼ਰਧਾਲੂਆਂ ਕੋਲ ਬਕਾਇਦਾ ਪਾਕਿਸਤਾਨ ਦਾ ਵੀਜ਼ਾ ਮੌਜੂਦ ਸੀ ਪਰ ਫਿਰ ਵੀ ਪਤਾ ਨਹੀਂ ਕਿਉਂ ਉਨ੍ਹਾਂ ਨੂੰ ਪਾਕਿਸਤਾਨ ਨਹੀਂ ਜਾਣ ਦਿੱਤਾ ਗਿਆ। ਆਖ਼ਰ ਸ਼ਾਮੀਂ ਚਾਰ ਕੁ ਵਜੇ ਇਸ ਜੱਥੇ ਨੂੰ ਬੇਰੰਗ ਪਰਤਣਾ ਪਿਆ ਸੀ।

 

 

ਸਰਕਾਰੀ ਸੂਤਰਾਂ ਨੇ ਦੱਸਿਆ ਸੀ ਕਿ ਸ਼ਹੀਦੀ ਦਿਹਾੜੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕਿਉਂਕਿ ਆਪਣਾ ਕੋਈ ਜੱਥਾ ਨਹੀਂ ਭੇਜਿਆਾ, ਇਸੇ ਲਈ ਕੇਂਦਰ ਸਰਕਾਰ ਨੇ ਕਿਸੇ ਵੀ ਹੋਰ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ।

 

 

 

 

ਵਰਨਣਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 16 ਜੂਨ ਨੂੰ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਨੂੰ ਲਾਹੌਰ ਚ ਤੱਤੀ ਤਵੀ ਤੇ ਬਿਠਾ ਕੇ ਸ਼ਹੀਦ ਕੀਤਾ ਗਿਆ ਸੀ।

 

ਲਾਹੌਰ ਚ ਜਿਸ ਥਾਂ ਤੇ ਇਹ ਸ਼ਹਾਦਤ ਹੋਈ ਸੀ, ਉਸ ਥਾਂ ਉੱਤੇ ਹੁਣ ਗੁਰਦੁਆਰਾ ਡੇਰਾ ਸਾਹਿਬ ਹੈ। ਅਟਾਰੀ ਦੇ ਰੇਲਵੇ ਸਟੇਸ਼ਨ ਤੇ ਅੱਜ ਫਸੇ ਹੋੲੈ 150 ਸ਼ਰਧਾਲੂ ਸ਼ਹੀਦੀ ਦਿਹਾੜੇ ਮੌਕੇ ਇਸੇ ਗੁਰੂਘਰ ਵਿੱਚ ਆ ਕੇ ਮੱਥਾ ਟੇਕਣਾ ਚਾਹ ਰਹੇ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistani train is not allowed to come in the atari