ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਲਘਰ ਭੀੜ ਹਿੰਸਾ: ਮਹਾਰਾਸ਼ਟਰ ਸਰਕਾਰ ਨੇ ਐਸਪੀ ਨੂੰ ਛੁੱਟੀ ‘ਤੇ ਭੇਜਿਆ

ਮਹਾਰਾਸ਼ਟਰ ਸਰਕਾਰ ਨੇ ਪਿਛਲੇ ਮਹੀਨੇ ਸੂਬੇ ਦੇ ਪਾਲਘਰ ਇਲਾਕੇ ਚ ਦੋ ਸਾਧੂਆਂ ਸਮੇਤ ਤਿੰਨ ਵਿਅਕਤੀਆਂ ਨੂੰ ਕੁੱਟ-ਕੁੱਟ ਕਤਲ ਕਰ ਦੇਣ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਸੁਪਰਡੈਂਟ ਗੌਰਵ ਸਿੰਘ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਹੈ।

 

ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਹੈ ਕਿ ਪਾਲਘਰ ਕਤਲ ਕੇਸ ਵਿੱਚ ਪੁਲਿਸ ਸੁਪਰਡੈਂਟ ਗੌਰਵ ਸਿੰਘ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਲਾਜ਼ਮੀ ਛੁੱਟੀ ’ਤੇ ਭੇਜ ਦਿੱਤਾ ਗਿਆ ਹੈ। ਪਾਲਘਰ ਦੇ ਐਡੀਸ਼ਨਲ ਐਸਪੀ ਨੂੰ ਪੁਲਿਸ ਸੁਪਰਡੈਂਟ ਦਾ ਚਾਰਜ ਦਿੱਤਾ ਗਿਆ ਹੈ।

 

ਮਹਾਰਾਸ਼ਟਰ ਸਰਕਾਰ ਨੇ ਇਸ ਤੋਂ ਪਹਿਲਾਂ ਪਾਲਘਰ ਵਿਚ ਦੋ ਸਾਧੂਆਂ ਸਮੇਤ ਤਿੰਨ ਲੋਕਾਂ ਦੀ ਕੁੱਟਮਾਰ ਦੇ ਮਾਮਲੇ ਵਿਚ ਕਾਸਾ ਥਾਣੇ ਦੇ 35 ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਜਾਣਕਾਰੀ ਪਾਲਘਰ ਪੁਲਿਸ ਦੇ ਪੀਆਰਓ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਦਿੱਤੀ ਸੀ।

 

ਦੱਸ ਦੇਈਏ ਕਿ ਮਹਾਰਾਸ਼ਟਰ ਪੁਲਿਸ ਦੇ ਅਪਰਾਧਿਕ ਜਾਂਚ ਵਿਭਾਗ (ਸੀਆਈਡੀ) ਨੇ ਪਾਲਘਰ ਵਿੱਚ ਵਾਪਰੀ ਘਟਨਾ ਦੀ ਜਾਂਚ ਨੂੰ ਆਪਣੇ ਹੱਥ ਵਿੱਚ ਲੈ ਲਿਆ ਹੈ।

 

 

 

 

 

.

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Palghar mob lynching: Maharashtra government action sent SP on leave