ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯਾਤਰੀਆਂ ਨਾਲ ਭਰਿਆ ਵਾਹਨ ਡੂੰਘੇ ਖੱਡ ’ਚ ਡਿੱਗਿਆ, 16 ਮੌਤਾਂ

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ਚ ਇਕ ਯਾਤਰੀ ਵਾਹਨ ਸੜਕ ਤੋਂ ਤਿਲਕਣ ਕੇ ਡੂੰਘੇ ਖੱਡ ਚ ਡਿੱਗਣ ਜਾਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਡੋਡਾ ਦੇ ਸੀਨੀਅਰ ਪੁਲਿਸ ਕਪਤਾਨ ਮੁਮਤਾਜ ਅਹਿਮਦ ਨੇ ਪੀਟੀਆਈ ਨੂੰ ਦੱਸਿਆ ਕਿ ਇਹ ਹਾਦਸਾ ਜ਼ਿਲੇ ਦੇ ਮਰਮਤ ਖੇਤਰ ਵਿੱਚ ਵਾਪਰਿਆ।

 

ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ ਚ ਦੋ ਬੱਚੇ ਵੀ ਸ਼ਾਮਲ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵਾਹਨ ਕਲਿਨੀ ਤੋਂ ਮਰਮਤ ਦੇ ਗੋਵਾ ਪਿੰਡ ਜਾ ਰਹੀ ਸੀ ਤਾਂ ਇਕ ਤੇਜ਼ ਮੋੜ ਤੇ ਡਰਾਈਵਰ ਨੇ ਆਪਣਾ ਕੰਟਰੋਲ ਗੁਆ ਲਿਆ ਤੇ ਗੱਡੀ ਖੱਡ ਚ ਜਾ ਡਿੱਗੀ।

 

ਦੂਜੇ ਪਾਸੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਵੀ ਟਵੀਟ ਕਰਕੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ਦੇ ਮਰਮਤ ਰੋਡ 'ਤੇ ਹੋਏ ਇਕ ਸੜਕ ਹਾਦਸੇ' ਚ 16 ਲੋਕਾਂ ਦੀ ਮੌਤ ਦੀ ਖ਼ਬਰ ਤੋਂ ਮੈਂ ਹੈਰਾਨ ਹਾਂ।'

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:passenger vehicle falls into gorge in Jammu Kashmir Doda