ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਲਾਤਕਾਰ ਖਿਲਾਫ ਫਾਂਸੀ ਦੀ ਸਜ਼ਾ ਵਾਲਾ ਬਿੱਲ ਲੋਕ ਸਭਾ `ਚ ਪਾਸ

ਬਲਾਤਕਾਰ ਦੇ ਮਾਮਲੇ `ਚ ਫਾਂਸੀ ਦੀ ਸਜ਼ਾ ਦੀ ਵਿਵਸਥਾ ਵਾਲੇ ਬਿੱਲ ਨੂੰ ਲੋਕ ਸਭਾ ਨੇ ਅੱਜ ਆਵਾਜ਼ ਦੀ ਵੋਟ ਨਾਲ ਪਾਸ ਕਰ ਦਿੱਤਾ।

 

ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੇ ਅਪਰਾਧਿਕ ਕਾਨੂੰਨ (ਸੋਧ) ਬਿੱਲ 2018 `ਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮਹਿਲਾ ਸੁਰੱਖਿਆ ਯਕੀਨੀ ਕਰਨ ਲਈ ਬਿੱਲ ਵਿਚ ਸਾਰੀਆਂ ਜ਼ਰੂਰੀ ਵਿਵਸਥਾਵਾਂ ਕੀਤੀਆਂ ਗਈਆਂ ਹਨ। 

 

ਉਨ੍ਹਾਂ ਕਿਹਾ ਕਿ ਦੇਸ਼ `ਚ ਬਲਾਤਕਾਰ ਦੇ ਵਿਸ਼ੇਸ਼ ਤੌਰ `ਤੇ 16 ਅਤੇ 12 ਸਾਲ ਤੋਂ ਘੱਟ ਉਮਰ ਬੱਚੀਆਂ ਨਾਲ ਬਲਾਤਕਾਰ ਦੇ ਕਾਫੀ ਮਾਮਲੇ ਸਾਹਮਣੇ ਆ ਰਹੇ ਹਨ, ਇਸ ਲਈ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 16 ਸਾਲ ਤੋਂ ਘੱਟ ਉਮਰ ਦੀ ਬੱਚੀ ਦੇ ਨਾਲ ਬਲਾਤਕਾਰ ਕਰਨ `ਤੇ ਘੱਟੋ-ਘੱਟ ਸਜ਼ਾ 10 ਸਾਲ ਤੋਂ ਵਧਾ ਕੇ 20 ਸਾਲ ਕੈਦ ਬਾ-ਮੁਸ਼ੱਕਤਰ ਕਰ ਦਿੱਤੀ ਗਈ ਹੈ।

 

ਜਾਣਕਾਰੀ ਮੁਤਾਬਕ ਇਸ ਮਾਮਲੇ `ਚ ਵੱਧ ਤੋਂ ਵੱਧ ਸਜ਼ਾ ਉਮਰ ਕੈਦ ਅਤੇ ਜੁਰਮਾਨਾ ਹੋਵੇਗਾ। ਇਸ ਤਰ੍ਹਾਂ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਵੀ ਘੱਟੋ-ਘੱਟ 20 ਸਾਲ ਬਾ-ਮੁਸ਼ੱਕਤ ਜੇਲ ਦੀ ਸਜ਼ਾ ਦੀ ਵਿਵਸਥਾ ਹੈ। ਇਨ੍ਹਾਂ ਮਾਮਲਿਆਂ `ਚ ਮੌਤ ਦੀ ਸਜ਼ਾ ਵੀ ਦਿੱਤੀ ਜਾ ਸਕਦੀ ਹੈ। 16 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਸਮੂਹਿਕ ਬਲਾਤਕਾਰ ਦੀ ਸਥਿਤੀ ਵਿਚ ਘੱਟੋ-ਘੱਟ ਸਜ਼ਾ ਤਾਂ ਉਮਰ ਕੈਦ ਬਾ-ਮੁਸ਼ੱਕਤ ਅਤੇ ਜੁਰਮਾਨਾ ਹੋਵੇਗਾ।        

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Passing bill against the rape was passed in the Lok Sabha