ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟੇਲ ਕਸ਼ਮੀਰ ਬਾਰੇ ਸਹੀ ਸਨ, ਨਹਿਰੂ ਗ਼ਲਤ : ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ  

ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਆਜ਼ਾਦੀ ਤੋਂ ਬਾਅਦ ਜੰਮੂ-ਕਸ਼ਮੀਰ ਦੇ ਮੁੱਦੇ ਨਾਲ ਨਜਿੱਠਣ ਵਿੱਚ ਸਹੀ ਸਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਸ ਸਮੇਂ ਦੀ ਸਰਕਾਰ ਦੀ ਧਾਰਾ 370 ਇੱਕ ਇਤਿਹਾਸਕ ਗ਼ਲਤੀ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ੇਸ਼ ਦਰਜਾ ਖ਼ਤਮ ਕਰਕੇ ਇਸ ਇਤਿਹਾਸਕ ਗ਼ਲਤੀ ਨੂੰ ਦਰੁਸਤ ਕਰਕੇ ਹਿੰਮਤ ਦਿਖਾਈ ਹੈ।


ਸੀਨੀਅਰ ਭਾਜਪਾ ਨੇਤਾ ਪ੍ਰਸਾਦ ਨੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਮੌਕੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ਸਰਦਾਰ ਪਟੇਲ ਜੰਮੂ-ਕਸ਼ਮੀਰ ਬਾਰੇ ਸਹੀ ਸਨ, ਪਰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਗ਼ਲਤ ਸਨ।

 

ਜੰਮੂ ਕਸ਼ਮੀਰ ਦੇ 14 ਥਾਣਿਆਂ ਦੇ ਅਧਿਕਾਰ ਖੇਤਰਾਂ ਨੂੰ ਛੱਡ ਕੇ ਸਾਰੇ ਇਲਾਕਿਆਂ ਨੂੰ ਛੱਡ ਕੇ ਬਾਕੀ ਸਾਰੇ ਇਲਾਕਿਆਂ ਤੋਂ ਕਰਫਿਊ ਹਟਾ ਲਿਆ ਗਿਆ ਹੈ। ਪ੍ਰਸਾਦ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਸ਼ਮੀਰੀ ਲੋਕਾਂ ਦੀ ਜ਼ਮੀਨ ਨਹੀਂ ਲਈ ਜਾਵੇਗੀ ਇਥੇ ਸਰਕਾਰੀ ਜ਼ਮੀਨਾਂ ‘ਤੇ ਵਿਕਾਸ ਕਾਰਜ ਹੋਣਗੇ। ਕਸ਼ਮੀਰ ਦਾ ਕੇਂਦਰ ਸ਼ਾਸਤ ਪ੍ਰਦੇਸ਼ ਦਾ ਸਵਰੂਪ ਅਸਥਾਈ ਹੈ।

 


ਕਸ਼ਮੀਰ ਵਿੱਚ ਸਥਿਤੀ ਆਮ ਹੋਣ ਦਾ ਦਾਅਵਾ ਕਰਦਿਆਂ ਪ੍ਰਸਾਦ ਨੇ ਕਿਹਾ ਕਿ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਜੇ ਤੱਕ ਇਕ ਵੀ ਗੋਲੀ ਨਹੀਂ ਚਲਾਈ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Patel was right Nehru wrong on Kashmir says Ravi Shankar Prasad