ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਦੀ ਜਦ ’ਚ ਆਇਆ ਇਟਲੀ ਤੋਂ ਪਰਤਿਆ Paytm ਮੁਲਾਜ਼ਮ

ਚੀਨ ਸਣੇ ਕਈ ਦੇਸ਼ਾਂ ਤੋਂ ਬਾਅਦ ਹੁਣ ਭਾਰਤ ਵਿਚ ਕੋਰੋਨਾ ਵਾਇਰਸ ਫੈਲ ਰਿਹਾ ਹੈ ਬੁੱਧਵਾਰ ਸ਼ਾਮ ਨੂੰ ਡਿਜੀਟਲ ਅਦਾਇਗੀ ਐਪ ਪੇਟੀਐਮ ਦੇ ਇੱਕ ਕਰਮਚਾਰੀ ਨੂੰ ਵੀ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ

 

ਕੰਪਨੀ ਨੇ ਬੁੱਧਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਸ ਦੇ ਇਕ ਕਰਮਚਾਰੀ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ, ਜਿਸ ਤੋਂ ਬਾਅਦ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਅਗਲੇ ਦੋ ਦਿਨਾਂ ਲਈ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਹੈ

 

ਕੰਪਨੀ ਨੇ ਬਿਆਨ ਕਿਹਾ ਹੈ ਕਿ ਪੀੜਤ ਵਰਕਰ ਹਾਲ ਹੀ ਇਟਲੀ ਤੋਂ ਛੁੱਟੀਆਂ ਮਗਰੋਂ ਪਰਤਿਆ ਹੈ ਕੰਪਨੀ ਨੇ ਆਪਣੇ ਸਾਰੇ ਕਰਮਚਾਰੀਆਂ ਨੂੰ ਸਾਵਧਾਨੀ ਦੇ ਉਪਾਅ ਵਜੋਂ ਅਗਲੇ ਕੁਝ ਦਿਨਾਂ ਲਈ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਹੈ

 

ਪੇਟੀਐਮ ਕੰਪਨੀ ਦੇ ਬੁਲਾਰੇ ਨੇ ਕਿਹਾ ਹੈ ਕਿ ਪੀੜਤ ਕਰਮਚਾਰੀ ਦੀ ਟੀਮ ਦੇ ਮੈਂਬਰਾਂ ਨੂੰ ਤੁਰੰਤ ਸਿਹਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ ਇਸ ਤੋਂ ਇਲਾਵਾ ਦਫਤਰਾਂ ਨੂੰ ਸਾਫ ਸੁਥਰਾ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ

 

ਕੰਪਨੀ ਨੇ ਕਿਹਾ ਕਿ ਇਹ ਸਾਡੇ ਰੋਜ਼ਾਨਾ ਦੇ ਕੰਮਕਾਜ ਨੂੰ ਪ੍ਰਭਾਵਤ ਨਹੀਂ ਕਰੇਗਾ ਅਤੇ ਪੇਟੀਐਮ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ

 

ਦੱਸ ਦੇਈਏ ਕਿ ਚੀਨ ਵਿੱਚ ਮਹਾਮਾਰੀ ਦਾ ਰੂਪ ਧਾਰਨ ਕਰਨ ਵਾਲਾ ਕੋਰੋਨਾ ਵਾਇਰਸ ਹੁਣ ਭਾਰਤ ਵਿੱਚ ਤਬਾਹੀ ਮਚਾਉਣਾ ਸ਼ੁਰੂ ਹੋ ਗਿਆ ਹੈ, ਜਿੱਥੇ ਬੁੱਧਵਾਰ ਨੂੰ ਅਚਾਨਕ ਸੰਕਰਮਿਤ ਲੋਕਾਂ ਦੀ ਗਿਣਤੀ 28 ਹੋ ਗਈ ਸੰਕਰਮਿਤ ਵਿਚ ਇਟਲੀ ਦੇ 16 ਸੈਲਾਨੀ ਹਨ

 

ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 28 ਮਾਮਲਿਆਂ ਦੀ ਪੁਸ਼ਟੀ ਹੋ ​​ਚੁੱਕੀ ਹੈ, ਜਿਨ੍ਹਾਂ ਇਟਲੀ ਤੋਂ ਆਏ 16 ਯਾਤਰੀ ਸ਼ਾਮਲ ਹਨ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Paytm employee in Gurgaon has tested positive for coronavirus