ਅਗਲੀ ਕਹਾਣੀ

ਕੇਂਦਰੀ ਮੀਟਿੰਗ `ਚ ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਦੇ ਮੰਤਰੀ ਪੁੱਜੇ ਹੀ ਨਹੀਂ

ਕੇਂਦਰੀ ਮੰਤਰੀ ਡਾ. ਹਰਸ਼ ਵਰਧਨ

--  ਮੁੱਦਾ ਦਿੱਲੀ `ਚ ਪ੍ਰਦੂਸ਼ਣ ਦਾ


ਕੇਂਦਰੀ ਮੰਤਰੀ ਡਾ. ਹਰਸ਼ ਵਰਧਨ ਵੱਲੋਂ ਅੱਜ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਹਵਾ ਵਿੱਚ ਪ੍ਰਦੂਸ਼ਣ ਹੋਰ ਵਧਣ ਤੋਂ ਰੋਕਣ ਲਈ ਰੱਖੀ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੇ ਵਾਤਾਵਰਣ ਮੰਤਰੀ ਪੁੱਜੇ ਹੀ ਨਹੀਂ। ਇਸ ਮੀਟਿੰਗ ਵਿੱਚ ਸਿਰਫ਼ ਦਿੱਲੀ ਦੇ ਵਾਤਾਵਰਣ ਮੰਤਰੀ ਇਮਰਾਨ ਹੁਸੈਨ ਹੀ ਮੌਜੂਦ ਸਨ।


ਬਾਅਦ `ਚ ਸ੍ਰੀ ਹੁਸੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦਿੱਲੀ ਦੇ ਗੁਆਂਢੀ ਰਾਜਾਂ ਨੂੰ ਦਿੱਲੀ `ਚ ਵਧਦੇ ਜਾ ਰਹੇ ਪ੍ਰਦੂਸ਼ਣ ਨੂੰ ਲੈ ਕੇ ਥੋੜ੍ਹਾ ਗੰਭੀਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਦੀਵਾਲੀ ਤੇ ਹੋਰ ਤਿਉਹਾਰਾਂ ਮੌਕੇ ਰਾਜਧਾਨੀ ਖੇਤਰ `ਚ ਕੁਝ ਸਥਾਨਕ ਕਾਰਨਾਂ ਕਰਕੇ ਪ੍ਰਦੂਸ਼ਣ ਦੇ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ `ਚ ਝੋਨੇ ਦੀ ਪਰਾਲ਼ੀ ਸਾੜਨ ਨਾਲ ਵੀ ਵਾਯੂਮੰਡਲ ਦੂਸਿ਼ਤ ਹੋ ਰਿਾਹ ਹੈ।


ਦਿੱਲੀ ਦੀ ਹਵਾ `ਚ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਜਿ਼ਆਦਾ ਚੱਲ ਰਿਹਾ ਹੈ। ਅੱਜ ਹਵਾ ਦੇ ਮਿਆਰ ਦਾ ਸੂਚਕ ਅੰਕ ਇੱਥੇ 393 ਦਰਜ ਕੀਤਾ ਗਿਆ; ਜੋ ਕਿ ਭੈੜੇ ਪ੍ਰਦੂਸ਼ਣ ਦੇ ਪੱਧਰ ਤੋਂ ਸਿਰਫ਼ ਸੱਤ ਅੰਕ ਘੱਟ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਖੇਤਰ ਨਾਲ ਲੱਗਦੇ ਆਪਣੇ ਸਾਰੇ ਪੱਛਮੀ ਜਿ਼ਲ੍ਹਿਆਂ ਨੂੰ 1 ਨਵੰਬਰ ਤੋਂ ਲੈ ਕੇ 10 ਨਵੰਬਰ ਤੱਕ ਨਿਰਮਾਣ ਕਾਰਜ ਕੁਝ ਸਮੇਂ ਲਈ ਮੁਲਤਵੀ ਕਰਨ ਲਈ ਆਖ ਦਿੱਤਾ ਹੈ।


ਉੱਧਰ ਕੇਂਦਰੀ ਵਾਤਾਵਰਣ ਮੰਤਰੀ ਸ੍ਰੀ ਹਰਸ਼ ਵਰਧਨ ਨੇ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਦੇ ਮੁੱਦੇ `ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ ਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਲਈ ਸਭ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pb Hry UP Rajashthan Ministers didnt attend Centre meeting