ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਰਟੀ ਪ੍ਰਧਾਨ ਮਹਿਬੂਬਾ ਮੁਫਤੀ ਨਾਲ ਮਿਲਣਾ ਚਾਹੁੰਦੇ ਹਨ PDP ਆਗੂ, ਮੰਗੀ ਇਜਾਜ਼ਤ

ਪੀਪਲਜ਼ ਡੈਮੋਕਰੇਟਿਕ ਪਾਰਟੀ ਦੇ ਨੇਤਾਵਾਂ ਨੇ ਸ੍ਰੀਨਗਰ ਵਿੱਚ ਨਜ਼ਰਬੰਦ ਪਾਰਟੀ ਪ੍ਰਧਾਨ ਮਹਿਬੂਬਾ ਮੁਫਤੀ ਨਾਲ ਮੁਲਾਕਾਤ ਲਈ ਪ੍ਰਸ਼ਾਸਨ ਤੋਂ ਨਵੇਂ ਸਿਰੇ ਤੋਂ ਆਗਿਆ ਮੰਗੀ ਹੈ। ਪਾਰਟੀ ਦੇ ਇਕ ਨੇਤਾ ਨੇ ਇਹ ਜਾਣਕਾਰੀ ਦਿੱਤੀ। 

 

ਰਾਜਪਾਲ ਪ੍ਰਸ਼ਾਸਨ ਵੱਲੋਂ ਪੀਡੀਪੀ ਨੇਤਾਵਾਂ ਦੇ ਇੱਕ ਵਫ਼ਦ ਨੂੰ ਸਾਬਕਾ ਮੁੱਖ ਮੰਤਰੀ ਨੂੰ ਮਿਲਣ ਦੀ ਆਗਿਆ ਦਿੱਤੀ ਗਈ ਸੀ ਪਰ ਇਸ ਦੌਰੇ ਨੂੰ ਲੈ ਕੇ ਪਾਰਟੀ ਵਿੱਚ ਗੰਭੀਰ ਮਤਭੇਦ ਤੋਂ ਬਾਅਦ ਪਾਰਟੀ ਨੇ ਇਸ ਨੂੰ ਮੁਲਤਵੀ ਕਰ ਦਿੱਤਾ ਸੀ।


ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਵੇਦ ਮਹਾਜਨ ਨੇ ਕਿਹਾ ਕਿ ਸੀਨੀਅਰ ਪੀਡੀਪੀ ਨੇਤਾਵਾਂ ਨੇ ਪਾਰਟੀ ਪ੍ਰਧਾਨ ਨਾਲ ਮੁਲਾਕਾਤ ਕਰਨ ਲਈ ਸਬੰਧਤ ਅਧਿਕਾਰੀਆਂ ਤੋਂ ਨਵੀਂ ਆਗਿਆ ਲੈਣ ਦਾ ਫ਼ੈਸਲਾ ਕੀਤਾ। 

 

ਇਸ ਅਨੁਸਾਰ ਸ੍ਰੀਨਗਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਪੱਤਰ ਭੇਜਿਆ ਗਿਆ ਜਿਸ ਵਿੱਚ ਜੰਮੂ-ਆਧਾਰਤ ਨੇਤਾਵਾਂ ਦੇ ਇੱਕ ਵਫ਼ਦ ਨੇ ਬੇਨਤੀ ਕੀਤੀ ਗਈ ਹੈ ਕਿ ਉਹ 30 ਅਕਤੂਬਰ ਨੂੰ ਮੁਫਤੀ ਨੂੰ ਮਿਲਣ ਦੀ ਆਗਿਆ ਦੇਣ। ਵਫ਼ਦ ਵਿੱਚ ਸਾਬਕਾ ਵਿਧਾਇਕ ਵੀ ਸ਼ਾਮਲ ਹਨ।

 

ਕੇਂਦਰ ਨੇ 5 ਅਗਸਤ ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਰੱਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਹੀ ਘਾਟੀ ਦੇ ਹੋਰ ਪ੍ਰਮੁੱਖ ਨੇਤਾਵਾਂ ਨਾਲ ਮੁਫਤੀ ਹਿਰਾਸਤ ਵਿੱਚ ਹਨ। ਮਹਾਜਨ ਨੂੰ ਅਧਿਕਾਰੀਆਂ ਤੋਂ ਰਸਮੀ ਇਜਾਜ਼ਤ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਤੀਨਿਧੀ ਮੰਡਲ ਵਿੱਚ ਕੌਣ ਹੋਵੇਗਾ ਇਸ ਬਾਰੇ ਮਨਜ਼ੂਰੀ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PDP leaders sought permission to meet party president Mehbooba Mufti