ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ: ਪਰਿਵਾਰ ਦਾ ਕਤਲ ਕਰਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਹਰਿਆਣਾ ਦੇ ਪਾਨੀਪਤ ਵਿੱਚ ਇੱਕ 36 ਸਾਲਾ ਕਰਿਆਨੇ ਵਿਕਰੇਤਾ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਦੀ ਕਥਿਤ ਤੌਰ 'ਤੇ ਕਤਲ ਕਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ।

 

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਨੇ ਆਪਣੀ ਲਾਇਸੰਸਸ਼ੁਦਾ ਪਿਸਤੌਲ ਦੀ ਵਰਤੋਂ ਪਰਿਵਾਰ ਅਤੇ ਆਪਣੇ ਆਪ ਨੂੰ ਮਾਰਨ ਲਈ ਕੀਤੀ।
 

ਮਰਨ ਵਾਲਿਆਂ ਵਿੱਚ ਉਸ ਦੀ ਅੱਠ ਸਾਲ ਦੀ ਬੇਟੀ ਅਤੇ ਪੰਜ ਸਾਲਾਂ ਦਾ ਬੇਟਾ ਸ਼ਾਮਲ ਹੈ। ਇਹ ਘਟਨਾ ਰਾਜ ਨਗਰ ਇਲਾਕੇ ਦੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਸ ਘਟਨਾ ਪਿੱਛੇ ਪਰਿਵਾਰਕ ਝਗੜਾ ਸੀ।
 

ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਅਜੇ ਤੱਕ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Person commits suicide after killing his entire family in Haryana