ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਸ਼ੱਰਫ ਵਿਰੁਧ ਦੇਸ਼ਧ੍ਰੋਹ ਮਾਮਲੇ ਦੀ 8 ਅਕਤੂਬਰ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ 

ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਸਾਬਕਾ ਫੌਜੀ ਤਾਨਾਸ਼ਾਹ ਪਰਵੇਜ਼ ਮੁਸ਼ੱਰਫ ਖ਼ਿਲਾਫ਼ ਦੇਸ਼ ਧ੍ਰੋਹ ਕੇਸ ਦੀ ਸੁਣਵਾਈ 8 ਅਕਤੂਬਰ ਤੋਂ ਹਰ ਦਿਨ ਕਰਨ ਦਾ ਫ਼ੈਸਲਾ ਕੀਤਾ ਹੈ। ਮੀਡੀਆ ਵਿੱਚ ਆਈ ਇੱਕ ਖ਼ਬਰ ਵਿੱਚ ਇਹ ਕਿਹਾ ਗਿਆ ਹੈ। ਮੁਸ਼ੱਰਫ ਖ਼ਿਲਾਫ਼ ਕੇਸ ਦਸੰਬਰ 2013 ਤੋਂ ਵਿਚਾਰ ਅਧੀਨ ਹੈ। ਇਸ ਲਈ ਅਦਾਲਤ ਨੇ ਇਸ ਮਾਮਲੇ ਨੂੰ ਆਪਣੇ ਸਿੱਟੇ ’ਤੇ ਲਿਜਾਣ ਦਾ ਫ਼ੈਸਲਾ ਕੀਤਾ ਹੈ।

 

ਦੇਸ਼ ਧ੍ਰੋਹ ਲਈ ਦੋਸ਼ੀ ਠਹਿਰਾਏ ਜਾਣ ਉੱਤੇ ਮੁਸ਼ੱਰਫ ਨੂੰ ਮੌਤ ਦੀ ਸਜ਼ਾ ਜਾਂ ਕੈਦ ਹੋ ਸਕਦੀ ਹੈ। ਪਾਕਿਸਤਾਨ ਦੀ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੀ ਸਰਕਾਰ ਨੇ ਸਾਬਕਾ ਸੈਨਾ ਮੁਖੀ ਵਿਰੁੱਧ 2013 ਵਿੱਚ ਦੇਸ਼ ਧ੍ਰੋਹ ਦਾ ਕੇਸ ਦਾਇਰ ਕੀਤਾ ਸੀ।

 

ਨਵੰਬਰ 2007 ਵਿੱਚ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਜਾ ਕੇ ਐਮਰਜੈਂਸੀ ਲਗਾਉਣ ਨੂੰ ਲੈ ਕੇ ਉਨ੍ਹਾਂ ਵਿਰੁਧ ਇਹ ਕਦਮ ਚੁੱਕਿਆ ਗਿਆ ਸੀ। ਜਦੋਂ ਐਮਰਜੈਂਸੀ ਲਾਗੂ ਹੋਣ ਉੱਤੇ ਸੁਪਰੀਮ ਕੋਰਟ ਦੇ ਬਹੁਤ ਸਾਰੇ ਜੱਜਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ ਅਤੇ 100 ਤੋਂ ਵੱਧ ਜੱਜਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।

 

ਡਾਨ ਨਿਊਜ਼ ਨੇ ਦੱਸਿਆ ਕਿ ਜੱਜ ਨਜ਼ਰ ਅਕਬਰ ਅਤੇ ਜੱਜ ਸ਼ਾਹਿਦ ਕਰੀਮ ਦੀ ਇੱਕ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਦੇਸ਼ ਧ੍ਰੋਹ ਦੇ ਕੇਸ ਦੀ ਸੁਣਵਾਈ ਸ਼ੁਰੂ ਕੀਤੀ। ਬਚਾਅ ਪੱਖ ਦੇ ਵਕੀਲ ਰਜ਼ਾ ਬਸ਼ੀਰ ਨੇ ਕੇਸ ਦੀ ਸੁਣਵਾਈ ਲਈ ਇੱਕ ਅਰਜ਼ੀ ਦਾਇਰ ਕਰਕੇ ਮੁਸ਼ੱਰਫ (75) ਨੂੰ ਮਿਲਣ ਦੀ ਆਗਿਆ ਮੰਗੀ ਹੈ। ਵਿਸ਼ੇਸ਼ ਅਦਾਲਤ ਦੇ ਨਿਰਦੇਸ਼ਾਂ ‘ਤੇ ਕਾਨੂੰਨ ਮੰਤਰਾਲੇ ਨੇ ਬਸ਼ੀਰ ਨੂੰ ਬਚਾਅ ਪੱਖ ਦੇ ਵਕੀਲ ਵਜੋਂ ਨਿਯੁਕਤ ਕੀਤਾ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pervez musharraf ke khilaf deshdroh mamle ki 8 october se rozana hogi sunwai