ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ ਤੇ ਡੀਜ਼ਲ ਹੋਏ ਕੁਝ ਸਸਤੇ

ਪੈਟਰੋਲ ਤੇ ਡੀਜ਼ਲ ਹੋਏ ਕੁਝ ਸਸਤੇ

ਪੈਟਰੋਲ ਤੇ ਡੀਜ਼ਲ ਦੀ ਕੀਮਤ ਅੱਜ ਵੀਰਵਾਰ ਨੂੰ ਫਿਰ ਘਟ ਗਈ ਹੈ। ਦਿੱਲੀ, ਕੋਲਕਾਤਾ ਤੇ ਮੁੰਬਈ ’ਚ ਪੈਟਰੋਲ ਦੀ ਕੀਮਤ ਵਿੱਚ 15 ਪੈਸੇ, ਚੇਨਈ ’ਚ 16 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਹੈ। ਡੀਜ਼ਲ ਦੀ ਕੀਮਤ ਦਿੱਲੀ, ਕੋਲਕਾਤਾ ਤੇ ਮੁੰਬਈ ’ਚ 9 ਪੈਸੇ ਅਤੇ ਚੇਨਈ ’ਚ 10 ਪੈਸੇ ਘਟਾਈ ਗਈ ਹੈ।

 

 

ਇੰਡੀਅਨ ਆੱਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ’ਚ ਪੈਟਰੋਲ ਦੀ ਕੀਮਤ ਘਟ ਕੇ ਕ੍ਰਮਵਾਰ 71.29 ਰੁਪਏ, 73.96 ਰੁਪਏ, 76.98 ਰੁਪਏ ਅਤੇ 74.07 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

 

ਉਪਰੋਕਤ ਚਾਰ ਮਹਾਂਨਗਰਾਂ ’ਚ ਡੀਜ਼ਲ ਦੀ ਕੀਮਤ ਵੀ ਘਟ ਕੇ ਕ੍ਰਮਵਾਰ 63.94 ਰੁਪਏ, 66.27 ਰੁਪਏ, 66.96 ਰੁਪਏ ਅਤੇ 67.47 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

 

ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤਬਦੀਲੀ ਹੁੰਦੀ ਹੈ ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ

 

 

ਵਿਦੇਸ਼ੀ ਮੁਦਰਾ ਦਰਾਂ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕੀ ਹੈਇਸ ਆਧਾਰਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤਬਦੀਲੀ ਹੁੰਦੀ ਹੈ ਇਨਾਂ ਦੀ ਮਿਆਰਾਂ ਦੇ ਆਧਾਰ ਉੱਤੇ ਪੈਟਰੋਲ ਰੇਟ ਤੇ ਡੀਜ਼ਲ ਰੇਟ ਰੋਜ਼ਾਨਾ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ

 

 

ਪ੍ਰਚੂਨ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ ਲਈ ਜਿੰਨੀ ਰਕਮ ਦਾ ਭੁਗਤਾਨ ਤੁਸੀਂ ਕਰਦੇ ਹੋ, ਉਸ ਵਿੱਚੋਂ 55.5 ਫ਼ੀ ਸਦੀ ਪੈਟਰੋਲ ਲਈ ਤੇ 47.3 ਫ਼ੀ ਸਦੀ ਡੀਜ਼ਲ ਲਈ ਤੁਸੀਂ ਟੈਕਸ ਅਦਾ ਕਰ ਰਹੇ ਹੁੰਦੇ ਹੋ

 

 

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol and Diesel gone somewhat cheaper