ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ ਤੇ ਡੀਜ਼ਲ ਦੋਵੇਂ ਹੋ ਗਏ ਹੋਰ ਵੀ ਮਹਿੰਗੇ

ਪੈਟਰੋਲ ਤੇ ਡੀਜ਼ਲ ਦੋਵੇਂ ਹੋ ਗਏ ਹੋਰ ਵੀ ਮਹਿੰਗੇ

ਅੱਜ ਐਤਵਾਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ’ਚ ਵਾਧਾ ਕਰ ਦਿੱਤਾ ਗਿਆ ਹੈ। ਕੱਲ੍ਹ ਸਨਿੱਚਰਵਾਰ ਨੂੰ ਦੋਵੇਂ ਕੀਮਤਾਂ ਸਥਿਰ ਰਹੀਆਂ ਸਨ। ਅੱਜ ਦੇਸ਼ ਦੇ ਚਾਰ ਮੁੱਖ ਮਹਾਂਨਗਰਾਂ ਦਿੱਲੀ, ਕੋਲਕਾਤਾ, ਮੁੰਬਹੀ ਤੇ ਚੇਨਈ ’ਚ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ ’ਚ 19 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ।

 

 

ਇਸ ਵਾਧੇ ਤੋਂ ਬਾਅਦ ਚਾਰ ਮਹਾਂਨਗਰਾਂ ’ਚ ਪੈਟਰੋਲ ਦੀ ਕੀਮਤ ਕ੍ਰਮਵਾਰ 74.88 ਰੁਪਏ, 77.54 ਰੁਪਏ, 80.53 ਰੁਪਏ ਅਤੇ 77.85 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਡੀਜ਼ਲ ਦੀ ਕੀਮਤ ਦਿੱਲੀ ’ਚ 67.60 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਕੋਲਕਾਤਾ ਵਿੱਚ 70.02 ਰੁਪਏ ਪ੍ਰਤੀ ਲਿਟਰ, ਮੁੰਬਈ ’ਚ 70.93 ਰੁਪਏ ਅਤੇ ਚੇਨਈ ’ਚ 71.48 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

ਸ਼ਹਿਰ ਪੈਟਰੋਲ (ਰੁਪਏ/ਲਿਟਰ) ਡੀਜ਼ਲ (ਰੁਪਏ/ਲਿਟਰ)
ਦਿੱਲੀ 74.63 66.99
ਮੁੰਬਈ 80.29 70.28
ਕੋਲਕਾਤਾ 77.29 69.40
ਚੇਨਈ 77.58 70.82

 

 

ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

 

 

ਵਿਦੇਸ਼ੀ ਮੁਦਰਾ ਦਰਾਂ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕੀ ਹੈ – ਇਸ ਆਧਾਰ ’ਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਇਨਾਂ ਦੀ ਮਿਆਰਾਂ ਦੇ ਆਧਾਰ ਉੱਤੇ ਪੈਟਰੋਲ ਰੇਟ ਤੇ ਡੀਜ਼ਲ ਰੇਟ ਰੋਜ਼ਾਨਾ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ।

 

 

ਪ੍ਰਚੂਨ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ ਲਈ ਜਿੰਨੀ ਰਕਮ ਦਾ ਭੁਗਤਾਨ ਤੁਸੀਂ ਕਰਦੇ ਹੋ, ਉਸ ਵਿੱਚੋਂ 55.5 ਫ਼ੀ ਸਦੀ ਪੈਟਰੋਲ ਲਈ ਤੇ 47.3 ਫ਼ੀ ਸਦੀ ਡੀਜ਼ਲ ਲਈ ਤੁਸੀਂ ਟੈਕਸ ਅਦਾ ਕਰ ਰਹੇ ਹੁੰਦੇ ਹੋ।

 

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ–ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol and Diesel Prices rise again