ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ ਲਗਾਤਾਰ ਦੂਜੇ ਦਿਨ ਹੋਇਆ ਸਸਤਾ, ਡੀਜ਼ਲ ਜਿਉਂ ਦਾ ਤਿਉਂ

ਪੈਟਰੋਲ ਲਗਾਤਾਰ ਦੂਜੇ ਦਿਨ ਹੋਇਆ ਸਸਤਾ, ਡੀਜ਼ਲ ਜਿਉਂ ਦਾ ਤਿਉਂ

ਭਾਰਤ ਲਗਾਤਾਰ ਦੂਜੇ ਦਿਨ ਪੈਟਰੋਲ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ। ਡੀਜ਼ਲ ਦੀ ਕੀਮਤ ਸਥਿਰ ਬਣੀ ਹੋਈ ਹੈ। ਸ਼ੁੱਕਰਵਾਰ ਨੂੰ ਤੇਲ ਮਾਰਕਿਟਿੰਗ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 6 ਪੈਸੇ ਪ੍ਰਤੀ ਲਿਟਰ ਦੀ ਕਮੀ ਕਰ ਦਿੱਤੀ ਹੈ; ਜਦ ਕਿ ਡੀਜ਼ਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਗਿਆ ਹੈ।

 

 

ਅੱਜ ਸ਼ੁੱਕਰਵਾਰ ਨੂੰ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨਈ ’ਚ ਪੈਟਰੋਲ 6 ਪੈਸੇ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਬੀਤੇ ਦੋ ਦਿਨਾਂ ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ’ਚ ਪੈਟਰੋਲ ਦੀ ਕੀਮਤ ਵਿੱਚ 12 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਹੈ।

 

 

ਅੱਜ ਸ਼ੁੱਕਰਵਾਰ ਨੂੰ ਵਿਦੇਸ਼ੀ ਬਾਜ਼ਾਰ ’ਚ WTI ਅਤੇ ਬ੍ਰੈਂਟ ਕਰੂਡ ਵਿੱਚ ਅੱਧਾ ਫ਼ੀ ਸਦੀ ਤੋਂ ਵੱਧ ਦੀ ਮਜ਼ਬੂਤੀ ਨਾਲ ਕਾਰੋਬਾਰ ਦਰਜ ਕੀਤਾ ਗਿਆ। WTI ਅਤੇ ਬ੍ਰੈਂਟ ਕਰੂਡ ਕ੍ਰਮਵਾਰ 59.50 ਡਾਲਰ ਪ੍ਰਤੀ ਔਂਸ ਦੇ ਲਗਭਗ ਤੇ 64.50 ਡਾਲਰ ਪ੍ਰਤੀ ਔਸਂ ਉੱਤੇ ਕਾਰੋਬਾਰ ਹੁੰਦਾ ਵੇਖਿਆ ਜਾ ਰਿਹਾ ਹੈ।

 

 

ਵੀਰਵਾਰ ਨੂੰ ਘਰੇਲੂ ਵਾਅਦਾ ਬਾਜ਼ਾਰ ਮਲਟੀ–ਕਮੌਡਿਟੀ ਐਕਸਚੇਂਚ ਭਾਵ MCX ਉੱਤੇ ਕੱਚਾ ਤੇਲ ਦਸੰਬਰ ਵਾਅਦਾ 48 ਰੁਪਏ ਦੀ ਤੇਜ਼ੀ ਨਾਲ 4,204 ਰੁਪਏ ਦੇ ਪੱਧਰ ’ਤੇ ਬੰਦ ਹੋਇਆ ਸੀ।

 

 

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਅੱਜ ਸ਼ੁੱਕਰਵਾਰ 13 ਦਸੰਬਰ ਨੂੰ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨਈ ’ਚ ਪੈਟਰੋਲ ਕ੍ਰਮਵਾਰ 74.89 ਰੁਪਏ, 80.54 ਰੁਪਏ, 77.55 ਰੁਪਏ ਤੇ 77.86 ਰੁਪਏ ਪ੍ਰਤੀ ਲਿਟਰ ਦੀ ਕੀਮਤ ਉੱਤੇ ਮਿਲ ਰਿਹਾ ਹੈ। ਇਨ੍ਹਾਂ ਚਾਰ ਮਹਾਂਨਗਰਾਂ ਵਿੱਚ ਡੀਜ਼ਲ ਕ੍ਰਮਵਾਰ 66.04 ਰੁਪਏ, 69.27 ਰੁਪਏ, 68.45 ਰੁਪਏ ਤੇ 69.81 ਰੁਪਏ ਪ੍ਰਤੀ ਲਿਟਰ ਦੀ ਕੀਮਤ ਉੱਤੇ ਵਿਕ ਰਿਹਾ ਹੈ।

 

 

ਤੇਲ ਦੀ ਮਾਰਕਿਟਿੰਗ ਕਰਨ ਵਾਲੀਆਂ ਕੰਪਨੀਆਂ ਕੀਮਤਾਂ ਦੀ ਸਮੀਖਿਆ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੋਧ ਜਾਰੀ ਕਰਦੀਆਂ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol becomes cheaper 2nd consecutive day Diesel as it is