ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ ਲਗਾਤਾਰ 6ਵੇਂ ਦਿਨ ਹੋਇਆ ਮਹਿੰਗਾ

ਪੈਟਰੋਲ ਲਗਾਤਾਰ 6ਵੇਂ ਦਿਨ ਹੋਇਆ ਮਹਿੰਗਾ

ਕੌਮਾਂਤਰੀ ਬਾਜ਼ਾਰ ’ਚ ਬੀਤੇ ਦਿਨੀਂ ਕੱਚੇ ਤੇਲ ਦੀ ਕੀਮਤ ਵਿੱਚ ਹੋਏ ਵਾਧੇ ਕਾਰਨ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਰਿਹਾ। ਇਸ ਵਾਧੇ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਲਾਵਾ ਕੋਲਕਾਤਾ ਤੇ ਮੁੰਬਈ ’ਚ ਪੈਟਰੋਲ 15 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ। ਚੇਨਈ ’ਚ ਪੈਟਰੋਲ 16 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਹੈ।

 

 

ਇਸ ਦੌਰਾਨ ਲਗਾਤਾਰ ਛੇ ਦਿਨਾਂ ਦੀ ਸਥਿਰਤਾ ਤੋਂ ਬਾਅਦ ਡੀਜ਼ਲ ਦੀ ਕੀਮਤ ਵੀ ਵਧ ਗਈ ਹੈ। ਚਾਰੇ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ’ਚ 5 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਇੱਥੇ ਵਰਨਣਯੋਗ ਹੈ ਕਿ ਤੇਲ ਦੀ ਮਾਰਕਿਟਿੰਗ ਕਰਨ ਵਾਲੀਆਂ ਕੰਪਨੀਆਂ ਨੇ ਲਗਾਤਾਰ ਛੇ ਦਿਨਾਂ ਤੱਕ ਡੀਜ਼ਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਸੀ।

 

 

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ’ਚ ਪੈਟਰੋਲ ਦੀ ਕੀਮਤ ਵਧ ਕੇ 74.20 ਰੁਪਏ, 76.89 ਰੁਪਏ, 79.86 ਰੁਪਏ ਅਤੇ 77.13 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਚਾਰੇ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ਵੀ ਵਧ ਕੇ ਕ੍ਰਮਵਾਰ 65.84 ਰੁਪਏ, 68.25 ਰੁਪਏ, 69.06 ਰੁਪਏ ਅਤੇ 69.59 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

 

ਬੀਤੇ ਸੋਮਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ’ਚ ਲਗਭਗ ਡੇਢ ਮਹੀਨੇ ਬਾਅਦ ਪੈਟਰੋਲ ਦੀ ਕੀਮਤ 74 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਈ। ਇਸ ਤੋਂ ਪਹਿਲਾਂ ਪੰਜ ਅਕਤੂਬਰ, 2019 ਨੂੰ ਦਿੱਲੀ ’ਚ ਪੈਟਰੋਲ 74.04 ਰੁਪਏ ਪ੍ਰਤੀ ਲਿਟਰ ਸੀ।

 

 

ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ਵਿੱਚ ਪਿਛਲੇ ਸੈਸ਼ਨ ਦੀ ਗਿਰਾਵਟ ਤੋਂ ਬਾਅਦ ਮੁੜ ਤੇਜ਼ੀ ਦਾ ਰੁਖ਼ ਬਣਿਆ ਹੋਇਆ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol becomes dearer 6th consecutive day