ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

J&K ਦੇ ਪੁਲਵਾਮਾ 'ਚ CRPF ਬੰਕਰ 'ਤੇ ਪੈਟਰੋਲ ਬੰਬ ਸੁੱਟਿਆ, ਕੋਈ ਜਾਨੀ ਨੁਕਸਾਨ ਨਹੀਂ 

ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ 'ਤੇ ਪੈਟਰੋਲ ਬੰਬ ਸੁੱਟੇ ਗਏ ਪਰ ਕੋਈ ਨੁਕਸਾਨ ਨਹੀਂ ਹੋਇਆ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੰਬ ਸੋਮਵਾਰ ਸ਼ਾਮ ਨੂੰ ਪੁਲਵਾਮਾ ਦੇ ਨੇਵਾ ਵਿਖੇ ਸੀਆਰਪੀਐਫ ਬੰਕਰ ਵੱਲ ਸੁੱਟਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਧਮਾਕੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

 

ਇਸ ਤੋਂ ਪਹਿਲਾਂ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਤਿੰਨ ਅੱਤਵਾਦੀ ਮਾਰੇ ਗਏ ਸਨ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸ਼ੋਪੀਆਂ ਜ਼ਿਲ੍ਹੇ ਦੇ ਵਾਚੀ ਇਲਾਕੇ ਨੂੰ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
 

ਉਨ੍ਹਾਂ ਨੇ ਕਿਹਾ ਕਿ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਮੁੱਠਭੇੜ ਸ਼ੁਰੂ ਹੋ ਗਈ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਤਿੰਨ ਅੱਤਵਾਦੀ ਮਾਰੇ ਗਏ। 

 

ਉਨ੍ਹਾਂ ਵਿਚੋਂ ਇਕ ਦੀ ਪਛਾਣ ਆਦਿਲ ਅਹਿਮਦ ਵਜੋਂ ਹੋਈ ਹੈ। ਉਹ ਇਕ ਵਿਸ਼ੇਸ਼ ਪੁਲਿਸ ਅਧਿਕਾਰੀ ਸੀ ਜਿਸ ਨੇ ਸਾਲ 2018 ਵਿਚ ਫੋਰਸ ਛੱਡ ਦਿੱਤੀ ਸੀ ਅਤੇ ਵਾਚੀ ਦੇ ਵਿਧਾਇਕ ਏਜਾਜ਼ ਅਹਿਮਦ ਮੀਰ ਦੀ ਸਰਕਾਰੀ ਰਿਹਾਇਸ਼ ਤੋਂ ਸੱਤ ਏ ਕੇ ਰਾਈਫਲਾਂ ਅਤੇ ਇਕ ਪਿਸਤੌਲ ਲੈ ਕੇ ਫ਼ਰਾਰ ਹੋ ਗਿਆ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:petrol bomb thrown on crpf bunker in pulwama of jammu kashmir