ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਦੂਜੇ ਦਿਨ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਤੇਲ ਮਾਰਕਿਟਿੰਗ ਕੰਪਨੀਆਂ ਨੇ ਅੱਜ ਸ਼ੁੱਕਰਵਾਰ ਨੂੰ ਪੈਟਰੋਲ 15 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ 12 ਪੈਸੇ ਪ੍ਰਤੀ ਲਿਟਰ ਤੱਕ ਮਹਿੰਗਾ ਕਰ ਦਿੱਤਾ ਹੈ। ਮਾਹਿਰਾਂ ਮੁਤਾਬਕ ਈਰਾਨ ਤੇ ਅਮਰੀਕਾ ਦੇ ਤਣਾਅ ਕਾਰਨ ਜੇ ਕਿਤੇ ਦੁਨੀਆ ਨੂੰ ਤੇਲ ਦੀ ਸਪਲਾਈ ਵਿੱਚ ਕੋਈ ਵਿਘਨ ਪੈ ਗਿਆ, ਤਾਂ ਭਾਰਤ ਵਿੱਚ ਵੀ ਪੈਟਰੋਲ ਤੇ ਡੀਜ਼ਲ ਕਾਫ਼ੀ ਮਹਿੰਗੇ ਹੋ ਜਾਣਗੇ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਅੱਜ ਸ਼ੁੱਕਰਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ’ਚ ਪੈਟਰੋਲ ਕ੍ਰਮਵਾਰ 75.96 ਰੁਪਏ, 78.54 ਰੁਪਏ, 81.55 ਰੁਪਏ ਅਤੇ 78.92 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ; ਜਦ ਕਿ ਇਨ੍ਹਾਂ ਚਾਰ ਮਹਾਂਨਗਰਾਂ ’ਚ ਡੀਜ਼ਲ ਗਾਹਕਾਂ ਨੂੰ ਕ੍ਰਮਵਾਰ 69.05 ਰੁਪਏ, 71.42 ਰੁਪਏ, 72.41 ਰੁਪਏ ਅਤੇ 72.97 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।
ਸ਼ਹਿਰ | ਪੈਟਰੋਲ (ਰੁਪਏ/ਲਿਟਰ) | ਡੀਜ਼ਲ (ਰੁਪਏ/ਲਿਟਰ) |
ਦਿੱਲੀ | 75.96 | 69.05 |
ਮੁੰਬਈ | 81.55 | 72.41 |
ਕੋਲਕਾਤਾ | 78.54 | 71.42 |
ਚੇਨਈ | 78.92 | 72.97 |
ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਵਿਦੇਸ਼ੀ ਮੁਦਰਾ ਦਰਾਂ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕੀ ਹੈ – ਇਸ ਆਧਾਰ ’ਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਇਨਾਂ ਦੀ ਮਿਆਰਾਂ ਦੇ ਆਧਾਰ ਉੱਤੇ ਪੈਟਰੋਲ ਰੇਟ ਤੇ ਡੀਜ਼ਲ ਰੇਟ ਰੋਜ਼ਾਨਾ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ।
ਪ੍ਰਚੂਨ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ ਲਈ ਜਿੰਨੀ ਰਕਮ ਦਾ ਭੁਗਤਾਨ ਤੁਸੀਂ ਕਰਦੇ ਹੋ, ਉਸ ਵਿੱਚੋਂ 55.5 ਫ਼ੀ ਸਦੀ ਪੈਟਰੋਲ ਲਈ ਤੇ 47.3 ਫ਼ੀ ਸਦੀ ਡੀਜ਼ਲ ਲਈ ਤੁਸੀਂ ਟੈਕਸ ਅਦਾ ਕਰ ਰਹੇ ਹੁੰਦੇ ਹੋ।
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ–ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ।