ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ–ਡੀਜ਼ਲ ਹੋਏ ਹੋਰ ਸਸਤੇ

ਪੈਟਰੋਲ–ਡੀਜ਼ਲ ਹੋਏ ਹੋਰ ਸਸਤੇ

ਪੈਟਰੋਲ–ਡੀਜ਼ਲ ਦੀਆਂ ਕੀਮਤਾਂ ਅੱਜ ਕੁਝ ਹੋਰ ਘਟ ਗਈਆਂ ਹਨ। ਅੱਜ ਮੰਗਲਵਾਰ ਨੂੰ ਤੇਲ ਮਾਰਕਿਟਿੰਗ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 5 ਪੈਸੇ ਤੇ ਡੀਜ਼ਲ ਦੀ ਕੀਮਤ ਵਿੱਚ 6 ਪੈਸੇ ਦੀ ਕਟੌਤੀ ਕਰ ਦਿੱਤੀ ਹੈ। ਇੱਥੇ ਵਰਨਣਯੋਗ ਹੈ ਕਿ ਅਕਤੂਬਰ ਮਹੀਨੇ ’ਚ ਹੁਣ ਤੱਕ ਦੇਸ਼ ਦੀ ਰਾਜਧਾਨੀ ਦਿੱਲੀ ’ਚ ਪੈਟਰੋਲ ਦੀ ਕੀਮਤ 1.39 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 1.38 ਰੁਪਏ ਪ੍ਰਤੀ ਲਿਟਰ ਘਟ ਚੁੱਕੀ ਹੈ।

 

 

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਅੱਜ ਮੰਗਲਵਾਰ ਨੂੰ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨਈ ’ਚ ਪੈਟਰੋਲ ਦੀ ਕੀਮਤ ਕ੍ਰਮਵਾਰ 73.22 ਰੁਪਏ, 78.83 ਰੁਪਏ, 75.87 ਰੁਪਏ ਤੇ 76.04 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

 

ਇੰਝ ਹੀ ਇਨ੍ਹਾਂ ਚਾਰ ਮਹਾਂਨਗਰਾਂ ’ਚ ਡੀਜ਼ਲ ਦੀ ਕੀਮਤ ਕ੍ਰਮਵਾਰ 66.11 ਰੁਪਏ, 69.29 ਰੁਪਏ, 68.47 ਰੁਪਏ ਤੇ 69.83 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

 

ਵਿਦੇਸ਼ੀ ਬਾਜ਼ਾਰ ਵਿੱਚ ਡਬਲਿਊਟੀਆਈ ਅਤੇ ਬ੍ਰੈਂਟ ਕਰੂਡ ਵਿੱਚ ਹਰੇ ਨਿਸ਼ਾਨ ’ਚ ਕਾਰੋਬਾਰ ਦਰਜ ਕੀਤਾ ਜਾ ਰਿਹਾ ਹੈ। WTI ਤੇ ਬ੍ਰੈਂਟ ਕੱਚੇ ਤੇਲ ਵਿੱਚ ਕ੍ਰਮਵਾਰ 53.50 ਡਾਲਰ ਪ੍ਰਤੀ ਬੈਰਲ ਤੇ 59 ਡਾਲਰ ਪ੍ਰਤੀ ਬੈਰਲ ਦੇ ਲਗਭਗ ਕਾਰੋਬਾਰ ਹੋ ਰਿਹਾ ਹੈ।

 

 

ਤੇਲ ਮਾਰਕਿਟਿੰਗ ਕੰਪਨੀਆਂ ਤੇਲ ਦੀ ਕੀਮਤ ਦੀ ਸਮੀਖਿਆ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀ ਕੀਮਤ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਦਰਾਂ ਵਿੱਚ ਸੋਧ ਜਾਰੀ ਕਰਦੀ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol-Diesel get cheaper again