ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ–ਡੀਜ਼ਲ ਲਗਾਤਾਰ ਦੂਜੇ ਦਿਨ ਹੋਏ ਸਸਤੇ

ਪੈਟਰੋਲ–ਡੀਜ਼ਲ ਲਗਾਤਾਰ ਦੂਜੇ ਦਿਨ ਹੋਏ ਸਸਤੇ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਦੂਜੇ ਦਿਨ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਤੇਲ ਮਾਰਕਿਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਭਾਵ 31 ਜਨਵਰੀ ਨੂੰ ਪੈਟਰੋਲ ਦੀ ਕੀਮਤ ਵਿੱਚ 10 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ ਵਿੱਚ 9 ਪੈਸੇ ਪ੍ਰਤੀ ਲਿਟਰ ਦੀ ਕਮੀ ਕੀਤੀ ਹੈ।

 

 

ਇੰਝ 11 ਜਨਵਰੀ ਤੋਂ ਬਾਅਦ ਪੈਟਰੋਲ 2.74 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 2.89 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ।

 

 

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਅੱਜ ਸਨਿੱਚਵਾਰ ਨੂੰ ਦੇਸ਼ ਦੇ ਚਾਰ ਮਹਾਂਨਗਰਾਂ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨਈ ’ਚ ਡੀਜ਼ਲ ਤੇ ਪੈਟਰੋਲ ਦੇ ਰੇਟ ਇਸ ਪ੍ਰਕਾਰ ਰਹੇ:

 

 

ਮੈਟਰੋ ਸ਼ਹਿਰ

ਪੈਟਰੋਲ (ਰੁਪਏ ਪ੍ਰਤੀ ਲਿਟਰ)

ਡੀਜ਼ਲ (ਰੁਪਏ ਪ੍ਰਤੀ ਲਿਟਰ)

ਦਿੱਲੀ

73.27

66.28

ਮੁੰਬਈ

78.88

69.47

ਕੋਲਕਾਤਾ

75.90

68.64

ਚੇਨਈ

76.09

70.01

ਗੁਰੂਗ੍ਰਾਮ (ਗੁੜਗਾਓਂ)

73.27

66.28

 

 

ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤਬਦੀਲੀ ਹੁੰਦੀ ਹੈ ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ

 

 

ਵਿਦੇਸ਼ੀ ਮੁਦਰਾ ਦਰਾਂ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕੀ ਹੈਇਸ ਆਧਾਰਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤਬਦੀਲੀ ਹੁੰਦੀ ਹੈ। ਇਨਾਂ ਦੀ ਮਿਆਰਾਂ ਦੇ ਆਧਾਰ ਉੱਤੇ ਪੈਟਰੋਲ ਰੇਟ ਤੇ ਡੀਜ਼ਲ ਰੇਟ ਰੋਜ਼ਾਨਾ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ

 

 

ਪ੍ਰਚੂਨ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ ਲਈ ਜਿੰਨੀ ਰਕਮ ਦਾ ਭੁਗਤਾਨ ਤੁਸੀਂ ਕਰਦੇ ਹੋ, ਉਸ ਵਿੱਚੋਂ 55.5 ਫ਼ੀ ਸਦੀ ਪੈਟਰੋਲ ਲਈ ਤੇ 47.3 ਫ਼ੀ ਸਦੀ ਡੀਜ਼ਲ ਲਈ ਤੁਸੀਂ ਟੈਕਸ ਅਦਾ ਕਰ ਰਹੇ ਹੁੰਦੇ ਹੋ

 

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol Diesel get cheaper again second consecutive day