ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਗਾਤਾਰ 5ਵੇਂ ਦਿਨ ਘਟੀ ਪੈਟਰੋਲ–ਡੀਜ਼ਲ ਦੀ ਕੀਮਤ

ਲਗਾਤਾਰ 5ਵੇਂ ਦਿਨ ਘਟੀ ਪੈਟਰੋਲ–ਡੀਜ਼ਲ ਦੀ ਕੀਮਤ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ 5ਵੇਂ ਦਿਨ ਗਿਰਾਵਟ ਵੇਖੀ ਜਾ ਰਹੀ ਹੈ। ਤੇਲ ਮਾਰਕਿਟਿੰਗ ਕੰਪਨੀਆਂ ਨੇ ਸੋਮਵਾਰ 16 ਮਾਰਚ ਨੂੰ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਕ੍ਰਮਵਾਰ 17 ਪੈਸੇ ਤੇ 16 ਪੈਸੇ ਪ੍ਰਤੀ ਲਿਟਰ ਦੀ ਕਮੀ ਕੀਤੀ ਹੈ। ਦਿੱਲੀ ’ਚ ਪਿਛਲੇ 15 ਦਿਨਾਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਵਾ ਦੋ ਰੁਪਏ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ।

 

 

ਦਿੱਲੀ ’ਚ ਪੈਟਰੋਲ 14 ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ ਉੱਤੇ ਪੁੱਜ ਗਿਆ ਹੈ। ਸੋਮਵਾਰ ਨੂੰ ਦਿੱਲੀ,ਮੁੰਬਈ ਤੇ ਕੋਲਕਾਤਾ ’ਚ ਪੈਟਰੋਲ ਦੀ ਕੀਮਤ ਵਿੱਚ 16 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਹੋਈ ਹੈ; ਜਦ ਕਿ ਚੇਨਈ ’ਚ ਪੈਟਰੋਲ 17 ਪੈਸੇ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਦਿੱਲੀ ਤੇ ਕੋਲਕਾਤਾ ’ਚ ਡੀਜ਼ਲ ਦੀਆਂ ਕੀਮਤਾਂ ਵਿੱਚ 15 ਪੈਸੇ ਪ੍ਰਤੀ ਲਿਟਰ ਅਤੇ ਮੁੰਬਈ ਤੇ ਚੇਨਈ ’ਚ 16 ਪੈਸੇ ਪ੍ਰਤੀ ਲਿਟਰ ਦੀ ਕਟੋਤੀ ਕੀਤੀ ਗਈ ਹੈ।

 

 

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਗਾਹਕਾਂ ਨੂੰ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨਈ ’ਚ ਪੈਟਰੋਲ ਕ੍ਰਮਵਾਰ 69.59 ਰੁਪਏ, 75.30 ਰੁਪਏ, 72.29 ਰੁਪਏ ਤੇ 72.28 ਰੁਪਏ ਪ੍ਰਤੀ ਲਿਟਰ ਦੀ ਕੀਮਤ ’ਤੇ ਮਿਲ ਰਿਹਾ ਹੈ।

 

 

ਇਨ੍ਹਾਂ ਹੀ ਚਾਰ ਮਹਾਂਨਗਰਾਂ ’ਚ ਡੀਜ਼ਲ ਕ੍ਰਮਵਾਰ 62.29 ਰੁਪਏ, 65.21 ਰੁਪਏ, 64.62 ਰੁਪਏ ਅਤੇ 65.71 ਰੁਪਏ ਪ੍ਰਤੀ ਲਿਟਰ ਦੀ ਕੀਮਤ ਉੱਤੇ ਵਿਕ ਰਿਹਾ ਹੈ।

 

 

ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤਬਦੀਲੀ ਹੁੰਦੀ ਹੈ ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ

 

 

ਵਿਦੇਸ਼ੀ ਮੁਦਰਾ ਦਰਾਂ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕੀ ਹੈਇਸ ਆਧਾਰਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤਬਦੀਲੀ ਹੁੰਦੀ ਹੈ ਇਨਾਂ ਦੀ ਮਿਆਰਾਂ ਦੇ ਆਧਾਰ ਉੱਤੇ ਪੈਟਰੋਲ ਰੇਟ ਤੇ ਡੀਜ਼ਲ ਰੇਟ ਰੋਜ਼ਾਨਾ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ

 

 

ਪ੍ਰਚੂਨ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ ਲਈ ਜਿੰਨੀ ਰਕਮ ਦਾ ਭੁਗਤਾਨ ਤੁਸੀਂ ਕਰਦੇ ਹੋ, ਉਸ ਵਿੱਚੋਂ 55.5 ਫ਼ੀ ਸਦੀ ਪੈਟਰੋਲ ਲਈ ਤੇ 47.3 ਫ਼ੀ ਸਦੀ ਡੀਜ਼ਲ ਲਈ ਤੁਸੀਂ ਟੈਕਸ ਅਦਾ ਕਰ ਰਹੇ ਹੁੰਦੇ ਹੋ

 

 

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol Diesel gone cheaper 5th consecutive day