ਅਗਲੀ ਕਹਾਣੀ

ਭਾਰਤ ’ਚ 5 ਤੋਂ 7 ਰੁਪਏ ਮਹਿੰਗੇ ਹੋ ਸਕਦੇ ਨੇ ਪੈਟਰੋਲ–ਡੀਜ਼ਲ

ਭਾਰਤ ’ਚ 5 ਤੋਂ 7 ਰੁਪਏ ਮਹਿੰਗੇ ਹੋ ਸਕਦੇ ਨੇ ਪੈਟਰੋਲ–ਡੀਜ਼ਲ

ਅੱਜ ਸੋਮਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ 289 ਸਾਲਾਂ ਦਾ ਸਭ ਤੋਂ ਵੱਡਾ ਉਛਾਲ਼ ਆਇਆ ਹੈ। ਇਹ ਉਛਾਲ ਅਜਿਹੇ ਵੇਲੇ ਆਇਆ ਹੈ, ਜਦੋਂ ਦੁਨੀਆ ਦੀ ਸਭ ਤੋਂ ਵੱਡੀ ਤੇਲ ਉਤਪਾਦਕ ਕੰਪਨੀ ਸਊਦੀ ਅਰਾਮਕੋ (Saudi Aramco) ਉੱਤੇ ਡਰੋਨ ਹਮਲਾ ਕੀਤਾ ਗਿਆ ਹੈ।

 

 

ਕੌਮਾਂਤਰੀ ਬਾਜ਼ਾਰ ਵਿੱਚ ਸੋਮਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ 20 ਫ਼ੀ ਸਦੀ ਦੀ ਤੇਜ਼ੀ ਆਈ ਹੈ।  1991 ਦੇ ਬਾਅਦ ਇੱਕ ਦਿਨ ਵਿੱਚ ਇਹ ਸਭ ਤੋਂ ਵੱਡੀ ਤੇਜ਼ੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਭਾਰਤ ਵਿੱਚ ਵੀ ਪੈਟਰੋਲ ਦੀਆਂ ਕੀਮਤਾਂ ’ਚ ਵੱਡਾ ਉਛਾਲ ਆ ਸਕਦਾ ਹੈ।

 

 

ਮਾਹਿਰ ਹੁਣ ਇੱਥੋਂ ਤੱਕ ਵੀ ਦਾਅਵਾ ਕਰ ਰਹ ਹਨ ਕਿ ਅਗਲੇ ਕੁਝ ਦਿਨਾਂ ’ਚ ਪੈਟਰੋਲ ਦੀਆਂ ਕੀਮਤਾਂ ਵਿੱਚ 5 ਤੋਂ 7 ਰੁਪਏ ਪ੍ਰਤੀ ਲਿਟਰ ਤੱਕ ਦਾ ਵਾਧਾ ਹੋ ਸਕਦਾ ਹੈ।

 

 

ਕੱਚੇ ਤੇਲ ਦੇ ਮਾਮਲੇ ਵਿੱਚ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਦਰਾਮਦਕਾਰ ਦੇਸ਼ ਹੈ। ਆਇਲ ਪ੍ਰਾਈਸ ਡਾੱਟ ਕਾੱਮ ਦੀ ਰਿਪੋਰਟ ਮੁਤਾਬਕ ਇਸ ਹਮਲੇ ਤੋਂ ਬਾਅਦ ਹਰ ਮਹੀਨੇ 150 ਐੱਮਐੱਮ ਬੈਰਲ ਕੱਚੇ ਤੇਲ ਦੀ ਕਮੀ ਹੋ ਸਕਦੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇ ਇੰਝ ਹੁੰਦਾ ਹੈ, ਤਾਂ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਲਰ ਤੋਂ ਵੀ ਉਤਾਂਹ ਜਾ ਸਕਦੀਆਂ ਹਨ।

 

 

ਸਊਦੀ ਅਰਬ ਦੇ ਊਰਜਾ ਮੰਤਰੀ ਪ੍ਰਿੰਸ ਅਬਦੁੱਲ੍ਹਾ ਆਜ਼ਿਜ਼ ਬਿਨ ਸਲਮਾਨ ਨੇ ਸਨਿੱਚਰਵਾਰ ਨੂੰ ਕਿਹਾ ਸੀ ਕਿ ਡਰੋਨ ਹਮਲਿਆਂ ਕਾਰਨ 57 ਲੱਖ ਬੈਰਲ ਪ੍ਰਤੀ ਦਿਨ ਕੱਚੇ ਤੇਲ ਦਾ ਉਤਪਾਦਨ ਪ੍ਰਭਾਵਿਤ ਹੋਇਆ ਹੈ, ਜੋ ਕੰਪਨੀ ਦੇ ਕੁੱਲ ਉਤਪਾਦਨ ਦਾ ਲਗਭਗ ਅੱਧਾ ਹੈ। ਇਸ ਦਾ ਅਸਰ ਭਾਰਤ ਸਮੇਤ ਦੁਨੀਆ ਦੇ ਹੋਰਨਾਂ ਦੇਸ਼ਾਂ ਉੱਤੇ ਵੇਖਣ ਨੂੰ ਮਿਲ ਸਕਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol-Diesel may be Rs 5 to 7 costlier in India