ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਿਛਲੇ ਇੱਕ ਹਫ਼ਤੇ ’ਚ ਪੈਟਰੋਲ 88 ਪੈਸੇ ਤੇ ਡੀਜ਼ਲ ਹੋਇਆ 1.01 ਰੁਪਏ ਸਸਤਾ

ਪਿਛਲੇ ਇੱਕ ਹਫ਼ਤੇ ’ਚ ਪੈਟਰੋਲ 88 ਪੈਸੇ ਤੇ ਡੀਜ਼ਲ ਹੋਇਆ 1.01 ਰੁਪਏ ਸਸਤਾ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਉੱਤੇ ਪਿਛਲੇ 6 ਦਿਨਾਂ ਤੋਂ ਲਗਾਤਾਰ ਕਟੌਤੀ ਜਾਰੀ ਸੀ ਤੇ ਅੱਜ ਉਸ ਉੱਤੇ ਬ੍ਰੇਕ ਲੱਗ ਗਿਆ ਹੈ। ਦਰਅਸਲ, ਪਿਛਲੇ 6 ਦਿਨਾਂ ’ਚ ਕੀਮਤਾਂ ਵਿੱਚ ਕਟੌਤੀ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ’ਚ ਪੈਟਰੋਲ 88 ਪੈਸੇ ਪ੍ਰਤੀ ਲਿਟਰ ਸਸਤਾ ਹੋਇਆ ਤੇ ਡੀਜ਼ਲ ਦੀ ਕੀਮਤ ਵਿੱਚ 1.01 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਹੈ।

 

 

ਅੱਜ ਬੁੱਧਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ–ਘਾਟਾ ਨਹੀਂ ਕੀਤਾ ਗਿਆ। ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨਈ ’ਚ ਪੈਟਰੋਲ ਕ੍ਰਮਵਾਰ 74.82 ਰੁਪਏ, 80.42 ਰੁਪਏ, 77.42 ਰੁਪਏ ਤੇ 77.72 ਰੁਪਏ ਪ੍ਰਤੀ ਲਿਟਰ ਦੀ ਕੀਮਤ ਉੱਤੇ ਗਾਹਕਾਂ ਨੂੰ ਮਿਲ ਰਿਹਾ ਹੈ।

 

 

ਚਾਰ ਮਹਾਨਗਰਾਂ ਵਿੱਚ ਡੀਜ਼ਲ ਕ੍ਰਮਵਾਰ 68.05 ਰੁਪਏ, 71.35 ਰੁਪਏ, 70.41 ਰੁਪਏ ਤੇ 71.90 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ।

 

ਸ਼ਹਿਰ ਪੈਟਰੋਲ (ਰੁਪਏ/ਲਿਟਰ) ਡੀਜ਼ਲ (ਰੁਪਏ/ਲਿਟਰ)
ਦਿੱਲੀ 74.82 68.05
ਮੁੰਬਈ 80.42 71.35
ਕੋਲਕਾਤਾ 77.42 70.41
ਚੇਨਈ 77.72 71.90

 

 

ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

 

 

ਵਿਦੇਸ਼ੀ ਮੁਦਰਾ ਦਰਾਂ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕੀ ਹੈ – ਇਸ ਆਧਾਰ ’ਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਇਨਾਂ ਦੀ ਮਿਆਰਾਂ ਦੇ ਆਧਾਰ ਉੱਤੇ ਪੈਟਰੋਲ ਰੇਟ ਤੇ ਡੀਜ਼ਲ ਰੇਟ ਰੋਜ਼ਾਨਾ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ।

 

 

ਪ੍ਰਚੂਨ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ ਲਈ ਜਿੰਨੀ ਰਕਮ ਦਾ ਭੁਗਤਾਨ ਤੁਸੀਂ ਕਰਦੇ ਹੋ, ਉਸ ਵਿੱਚੋਂ 55.5 ਫ਼ੀ ਸਦੀ ਪੈਟਰੋਲ ਲਈ ਤੇ 47.3 ਫ਼ੀ ਸਦੀ ਡੀਜ਼ਲ ਲਈ ਤੁਸੀਂ ਟੈਕਸ ਅਦਾ ਕਰ ਰਹੇ ਹੁੰਦੇ ਹੋ।

 

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ–ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol gone Cheaper 88 Paise and Diesel Rs 1 within last one week