ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਵਿੱਚ ਪ੍ਰਸ਼ਨ-ਕਾਲ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਬਨਿਟ ਮੰਤਰੀਆਂ ਦੀ ਗੈਰਹਾਜ਼ਰੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਵੀਰਵਾਰ ਨੂੰ ਇਹ ਜਾਣਕਾਰੀ ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ।
ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਸ਼ਾਮ ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਸੰਸਦ ਦੇ ਦੋਵਾਂ ਸਦਨਾਂ ਵਿੱਚ ਪ੍ਰਸ਼ਨ-ਕਾਲ ਦੌਰਾਨ ਕੈਬਨਿਟ ਮੰਤਰੀਆਂ ਦੀ ਅਣਹੋਂਦ ਦਾ ਨੋਟਿਸ ਲਿਆ।
ਦੱਸ ਦੇਈਏ ਕਿ ਪ੍ਰਦੂਸ਼ਣ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਦੌਰਾਨ ਲੋਕ ਸਭਾ ਵਿਚ ਸਿਰਫ 18 ਫੀਸਦ ਸੰਸਦ ਮੈਂਬਰ ਹੀ ਦੇਖੇ ਗਏ ਸਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਦੀ ਘੱਟ ਹਾਜ਼ਰੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੋਵੇ। ਉਨ੍ਹਾਂ ਦੀ ਨਾਰਾਜ਼ਗੀ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੀ ਹੈ।