ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਵੱਲੋਂ 18 ਰਾਜਾਂ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਵੋਟਾਂ ਪਾਉਣ ਦੀ ਅਪੀਲ

PM ਮੋਦੀ ਵੱਲੋਂ 18 ਰਾਜਾਂ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਵੋਟਾਂ ਪਾਉਣ ਦੀ ਅਪੀਲ

ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਹਰਿਆਣਾ ਤੇ ਮਹਾਰਾਸ਼ਟਰ ਸਮੇਤ ਦੇਸ਼ ਦੇ 18 ਸੂਬਿਆਂ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਅੱਜ ਆਪਣੇ ਇੱਕ ਟਵੀਟ ਰਾਹੀਂ ਉਨ੍ਹਾਂ ਕਿਹਾ ਕਿ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾਵਾਂ ਲਈ ਚੋਣਾਂ ਹੋ ਰਹੀਆਂ ਹਨ। ਭਾਰਤ ਦੇ ਹੋਰ ਵੀ ਵੱਖੋ–ਵੱਖਰੇ ਹਿੱਸਿਆਂ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਮੈਂ ਉਨ੍ਹਾਂ ਰਾਜਾਂ ਤੇ ਵੋਟਰਾਂ ਨੂੰ ਰਿਕਾਰਡ ਗਿਣਤੀ ਵਿੱਚ ਵੋਟਾਂ ਪਾਉਣ ਤੇ ਲੋਕਤੰਤਰ ਦੇ ਇਸ ਤਿਉਹਾਰ ਨੂੰ ਖ਼ੁਸ਼ਹਾਲ ਕਰਨ ਦੀ ਅਪੀਲ ਕਰਦਾ ਹਾਂ।

 

 

ਸ੍ਰੀ ਮੋਦੀ ਨੇ ਆਸ ਪ੍ਰਗਟਾਈ ਹੈ ਕਿ ਨੌਜਵਾਨ ਵੱਡੀ ਗਿਣਤੀ ਵਿੱਚ ਵੋਟਾਂ ਪਾਉਣਗੇ।

 

 

ਅੱਜ ਸਿਰਫ਼ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਦੀਆਂ ਹੀ ਨਹੀਂ, ਸਗੋਂ ਕੁੱਲ 18 ਰਾਜਾਂ ਵਿੱਚ ਵੋਟਾਂ ਪੈਣ ਦੀ ਪ੍ਰਕਿਰਿਆ ਚੱਲ ਰਹੀ ਹੈ। ਦਰਅਸਲ, ਬਾਕੀ ਦੇ 16 ਸੂਬਿਆਂ ਵਿੱਚ ਜ਼ਿਮਨੀ ਚੋਣਾਂ ਚੱਲ ਰਹੀਆਂ ਹਨ; ਜਿਵੇਂ ਪੰਜਾਬ ਦੀਆਂ ਚਾਰ ਤੇ ਉੱਤਰ ਪ੍ਰਦੇਸ਼ ਦੀਆਂ 11 ਵਿਧਾਨ ਸਭਾ ਸੀਟਾਂ ਲਈ ਵੀ ਵੋਟਾਂ ਪਾਉਣ ਦਾ ਕੰਮ ਸਵੇਰੇ 7:00 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ।

 

 

ਇਨ੍ਹਾਂ ਤੋਂ ਇਲਾਵਾ ਗੁਜਰਾਤ ਦੀਆਂ 6, ਬਿਹਾਰ ਦੀਆਂ 5, ਅਸਮ ਦੀਆਂ 4 ਤੇ ਹਿਮਾਚਲ ਪ੍ਰਦੇਸ਼ ਤੇ ਤਾਮਿਲ ਨਾਡੂ ਦੀਆਂ ਦੋ–ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਹੋ ਰਹੀ ਹੈ।

 

 

ਕੇਰਲ ਦੀਆਂ 5, ਸਿੱਕਿਮ ਦੀਆਂ 4, ਰਾਜਸਥਾਨ ਦੀਆਂ 2 ਸੀਟਾਂ ਤੇ ਅਰੁਣਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਓੜੀਸ਼ਾ, ਛੱਤੀਸਗੜ੍ਹ, ਪੁੱਦੂਚੇਰੀ, ਮੇਘਾਲਿਆ ਤੇ ਤੇਲਗਾਨਾ ਦੀ ਇੱਕ–ਇੱਕ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਕੰਮ ਚੱਲ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi appeals to Voters of 18 states to cast their maximum votes