ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਹਿਸਾਰ ਵਿੱਚ ਇੱਕ ਚੋਣ ਰੈਲੀ ਵਿੱਚ ਕਿਹਾ ਕਿ ਹਰਿਆਣਾ ਦੇ ਲੋਕਾਂ ਨੂੰ ਕੰਮ ਕਰਨ ਵਾਲੇ ਅਤੇ ਗਲਤੀਆਂ ਕਰਨ ਵਾਲਿਆਂ ਚ ਚੋਣ ਕਰਨੀ ਹੈ।
ਕਾਂਗਰਸ ’ਤੇ ਨਿਸ਼ਾਨਾ ਲਗਾਉਂਦਿਆਂ ਪੀਐਮ ਮੋਦੀ ਨੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਰਾਜਨੀਤੀ ਅਤੇ ਕਾਂਗਰਸ ਦੀ ਰਣਨੀਤੀ ਦੋਵਾਂ ਨੂੰ ਨਕਾਰ ਦਿੱਤਾ ਹੈ।
ਪੀਐਮ ਮੋਦੀ ਨੇ ਦਾਅਵਾ ਕੀਤਾ ਕਿ ਪੂਰਾ ਹਰਿਆਣਾ ਭਾਜਪਾ ਦੇ ਹੱਕ ਚ ਹੈ। ਜਨ ਨਾਇਕ ਜਨਤਾ ਪਾਰਟੀ 'ਤੇ ਚੁਟਕੀ ਲੈਂਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਉਨ੍ਹਾਂ ਦੀ ਰਾਜਨੀਤੀ ਅਤੇ ਨੀਤੀਆਂ ਨੂੰ ਰੱਦ ਕਰ ਦਿੱਤਾ ਹੈ।
ਪੀਐਮ ਮੋਦੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਕਿਸਾਨ ਬੀਜ ਤੋਂ ਮੰਡੀ ਤਕ ਸੰਪੂਰਨ ਹੱਲ ਪ੍ਰਾਪਤ ਕਰ ਰਹੇ ਹਨ। ਇਹ ਪਹਿਲਾ ਮੌਕਾ ਹੈ ਜਦੋਂ ਮੰਡੀਆਂ ਨੂੰ ਤਕਨਾਲੋਜੀ ਨਾਲ ਜੋੜਨ ਲਈ ਪਾਰਦਰਸ਼ੀ ਪ੍ਰਣਾਲੀਆਂ ਬਣਾਉਣ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਦੇਸ਼ ਦੇ ਕਿਸਾਨਾਂ ਨੂੰ ਸਿਰਫ ਮੌਸਮ ਦੀ ਮੇਹਰਬਾਨੀ ਦੇ ਭਰੋਸਾ ਨਾ ਰਹਿਣਾ ਪਵੇ। ਪਿੰਡ-ਪਿੰਡ ਚ ਸਾਡੇ ਪਾਣੀ ਦੇ ਜਿਹੜੇ ਪੁਰਾਣੇ ਪ੍ਰਬੰਧ ਸਨ, ਉਨ੍ਹਾਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ।
ਘਰਾਂ ਦੇ ਪਾਣੀ ਦੀ ਰੀਸਾਈਕਲਿੰਗ ਕਰਕੇ ਅਜਿਹੇ ਪ੍ਰਣਾਲੀਆਂ ਦਾ ਨਿਰਮਾਣ ਕਰਨਾ ਚਾਹੁੰਦੇ ਹਾਂ ਕਿ ਉਹ ਖੇਤਾਂ ਵਿੱਚ ਸਿੰਜਾਈ ਕਰਨ ਲਈ ਵਰਤੇ ਜਾਣ।
Talking about the BJP’s development agenda in Hisar, Haryana. Have a look. https://t.co/NEmwiMEYCl
— Narendra Modi (@narendramodi) October 18, 2019
.