ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਦਿੱਤੀ ਵਧਾਈ

ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਅੱਜ 16 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕੀ।

 

ਉਨ੍ਹਾਂ ਦੇ ਨਾਲ ਉਨ੍ਹਾਂ ਦੀ ਕੈਬਨਿਟ ਦੇ ਸਾਰੇ ਮੰਤਰੀਆਂ ਨੂੰ ਉਪ ਰਾਜਪਾਲ ਅਨਿਲ ਬੈਜਲ ਦੁਆਰਾ ਅਹੁਦੇ ਅਤੇ ਗੁਪਤਤਾ ਦੀ ਸਹੁੰ ਵੀ ਚੁਕਾਈ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਤੇ ਵਧਾਈ ਦਿੱਤੀ ਹੈ।

 

ਪੀਐਮ ਮੋਦੀ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਮੈਂ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਵਧਾਈ ਅਤੇ ਸ਼ੱਭਕਾਮਨਾਵਾਂ ਦਿੰਦਾ ਹਾਂ।

 

ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾਕੇਜਰੀਵਾਲ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਸ਼ੁਭ ਕਾਮਨਾਵਾਂ ਲਈ ਧੰਨਵਾਦ ਸਰ। ਕਾਸ਼ ਕਿ ਤੁਸੀਂ ਅੱਜ ਸਕਦੇ, ਪਰ ਮੈਂ ਸਮਝਦਾ ਹਾਂ ਤੁਸੀਂ ਰੁੱਝੇ ਹੋ। ਸਾਨੂੰ ਹੁਣ ਦਿੱਲੀ ਨੂੰ ਸਾਰੇ ਭਾਰਤੀਆਂ ਲਈ ਮਾਣ ਵਾਲੀ ਸ਼ਹਿਰ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

 

ਸਹੁੰ ਚੁੱਕਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਹੁੰ ਚੁੱਕ ਪ੍ਰੋਗਰਾਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਬੁਲਾਇਆ ਸੀ।

 

ਕੇਜਰੀਵਾਲ ਨੇ ਕਿਹਾ, "ਉਹ ਇਥੇ ਨਹੀਂ ਸਕੇ ਕਿਉਂਕਿ ਸ਼ਾਇਦ ਉਹ ਕਿਸੇ ਹੋਰ ਪ੍ਰੋਗਰਾਮ ਵਿੱਚ ਰੁੱਝੇ ਹੋਏ ਹੋਣਗੇ। ਪਰ ਮੈਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦਾ ਆਸ਼ੀਰਵਾਦ ਚਾਹੁੰਦਾ ਹਾਂ ਕਿ ਇਸ ਮੰਚ ਰਾਹੀਂ ਦਿੱਲੀ ਦਾ ਵਿਕਾਸ ਕੀਤਾ ਜਾਵੇ ਅਤੇ ਇਸ ਨੂੰ ਅੱਗੇ ਲਿਆਇਆ ਜਾਵੇ।

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi congratulates Kejriwal on swearing in as CM