ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਕਰਤਾਰਪੁਰ ਸਾਹਿਬ ਲਾਂਘੇ ’ਤੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ

1 / 4VIDEO: ਕਰਤਾਰਪੁਰ ਸਾਹਿਬ ਲਾਂਘੇ ’ਤੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ

2 / 4VIDEO: ਕਰਤਾਰਪੁਰ ਸਾਹਿਬ ਲਾਂਘੇ ’ਤੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ

3 / 4VIDEO: ਕਰਤਾਰਪੁਰ ਸਾਹਿਬ ਲਾਂਘੇ ’ਤੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ

4 / 4VIDEO: ਕਰਤਾਰਪੁਰ ਸਾਹਿਬ ਲਾਂਘੇ ’ਤੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ

PreviousNext

ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰ ਵਿਚ ਭਾਰਤ ਸਰਕਾਰ ਵੱਲੋਂ ਅੱਜ 7-ਲੋਕ ਕਲਿਆਣ ਮਾਰਗ ਨਵੀਂ ਦਿੱਲੀ ਵਿਖੇ ਇੱਕ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਇਹ ਸਿੱਕਾ ਅੱਜ 13 ਜਨਵਰੀ ਨੂੰ ਦਸਮ ਪਾਤਿਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਾਰੀ ਕੀਤਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਇਸ ਮੌਕੇ ਪੀਐਮ ਮੋਦੀ ਨੇ ਦੇਸ਼ ਦੁਨੀਆ ਦੇ ਕੋਨੋ ਕੋਨੇ ਚ ਵਸਦੇ ਸਾਰੇ ਸਿੱਖ ਭਾਈਚਾਰੇ ਸਮੇਤ ਸਮੁੱਚੇ ਦੇਸ਼ ਨੂੰ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਦੀਆਂ ਲੱਖ–ਲੱਖ ਵਧਾਈਆਂ ਦਿੱਤੀਆਂ। ਮੋਦੀ ਨੇ ਇਸ ਮੌਕੇ ਅੱਜ ਲੋਹੜੀ ਦੇ ਤਿਉਹਾਰ ਦੀਆਂ ਵੀ ਮੁਬਾਰਕਾਂ ਦਿੱਤੀਆਂ।

 

 

ਇਸ ਮੌਕੇ ਪੀਐਮ ਮੋਦੀ ਨੇ ਦੇਸ਼ ਦੇ ਸਿੱਖ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਕਰਤਾਰਪੁਰ ਲਾਂਘਾ ਬਣਨ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਮਾਰਗ 'ਤੇ ਚਲਣ ਵਾਲਾ ਹਰ ਇਕ ਭਾਰਤੀ ਦੂਰਬੀਨ ਦੀ ਬਜਾਏ ਕਰਤਾਰਪੁਰ ਸਾਹਿਬ ਜਾ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕੇਗਾ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਮੋਦੀ ਨੇ ਕਿਹਾ ਕਿ ਦੇਸ਼ ਦੀ ਵੰਡ ਵੇਲੇ ਅਗਸਤ 1947 ਚ ਭਾਰਤ ਦੀ ਹਕੁਮਤ ਸਰਕਾਰ ਵਲੋਂ ਜਿਹੜੀ ਗਲਤੀ ਹੋਈ, ਕਰਤਾਰਪੁਰ ਸਾਹਿਬ ਲਾਂਘਾ ਉਸਦੀ ਭੁੱਲ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਦਾ ਸਭ ਤੋਂ ਅਹਿਮ ਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਸਿਰਫ ਕੁਝ ਹੀ ਕਿਲੋਮੀਟਰ ਦੂਰੀ ਤੇ ਬਣਿਆ ਸੀ ਪਰ ਉਸਨੂੰ ਵੀ ਆਪਣੇ ਦੇਸ਼ ਦੀ ਧਰਤੀ ਚ ਨਹੀਂ ਜੋੜਿਆ ਗਿਆ। ਮੋਦੀ ਨੇ ਕਿਹਾ ਕਿ ਇਹ ਲਾਂਘਾ ਉਸੇ ਨੁਕਸਾਨ ਨੂੰ ਘੱਟ ਕਰਨ ਦਾ ਸਬੂਤ ਹੈ।

 

 

 

 

ਭਾਰਤ ਸਰਕਾਰ ਵਲੋਂ 350 ਰੁਪਏ ਦੇ ਇਸ ਯਾਦਗਾਰੀ ਸਿੱਕੇ ਨੂੰ ਜਾਰੀ ਕਰਨ ਮੌਕੇ ਪੀਐਮ ਮੋਦੀ ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।

 

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi gave a big statement on the Kartarpur Sahib corridor