ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਸਦੀ ਦਲ ਦੀ ਮੀਟਿੰਗ 'ਚ ਪੀਐਮ ਮੋਦੀ ਨੇ ਸੰਸਦ ਮੈਂਬਰਾਂ ਨੂੰ ਦਿੱਤੀ ਹਦਾਇਤ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  'ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਮਨਾਉਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰਾਂ ਨੂੰ 2 ਤੋਂ 31 ਅਕਤੂਬਰ ਵਿਚਕਾਰ ਉਨ੍ਹਾਂ ਦੇ ਚੋਣ ਹਲਕਿਆਂ ਵਿੱਚ ਪੈਦਲ ਯਾਤਰਾ ਸ਼ੁਰੂਆਤ ਕਰਨ ਦੀ ਹਦਾਇਤ ਕੀਤੀ ਹੈ। ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

 

ਭਾਰਤੀ ਜਨਤਾ ਪਾਰਟੀ (ਭਾਜਪਾ) ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਮੌਕੇ ਦੇਸ਼ ਦੇ ਹਰ ਇੱਕ ਸੰਸਦੀ ਖੇਤਰ ਵਿੱਚ 2 ਅਕਤੂਬਰ ਤੋਂ ਲੈ ਕੇ 31 ਅਕਤੂਬਰ ਤੱਕ 150 ਕਿਲੋਮੀਟਰ ਦੀ ਪੈਦਲ ਯਾਤਰਾ ਆਯੋਜਿਤ ਕਰੇਗੀ ਜਿਨ੍ਹਾਂ ਵਿੱਚ ਉਸ ਦੇ ਸਾਂਸਦ ਹਿੱਸਾ ਲੈਣਗੇ ਅਤੇ ਉਹ ਪੌਦੇ ਲਗਾਉਣ ਦੇ ਨਾਲ ਹੀ ਆਜ਼ਾਦੀ ਦੀ ਲੜਾਈ ਵਿੱਚ ਰਾਸ਼ਟਰਪਿਤਾ ਦੇ ਯੋਗਦਾਨ ਦੀ ਜਾਣਕਾਰੀ ਦੇਣਗੇ।

 

ਭਾਜਪਾ ਸੰਸਦੀ ਦਲ ਦੀ ਮੰਗਲਵਾਰ ਸਵੇਰੇ ਸੰਸਦ ਭਵਨ ਕੰਪਲੈਕਸ ਵਿੱਚ ਹੋਈ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦਾਂ ਨੂੰ ਅਪੀਲ ਕੀਤੀ ਕਿ ਉਹ ਬਾਪੂ ਨੂੰ ਸ਼ਰਧਾਂਜਲੀ ਦੇਣ ਵਾਲੇ ਇਸ ਪ੍ਰੋਗਰਾਮ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣਗੇ ਅਤੇ ਇਸ ਦੀ ਸਫ਼ਲਤਾ ਨੂੰ ਯਕੀਨੀ ਬਣਾਉਣਗੇ।

 

ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੀਟਿੰਗ ਤੋਂ  ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਵੱਡੇ ਪੱਧਰ 'ਤੇ ਮਨਾਈ ਜਾਵੇਗੀ। ਦੇਸ਼ ਵਿੱਚ ਇਕ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।  


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi gave instructions to MPs in BJP Parliamentary Party meeting