ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਦੇਸ਼ ਦੀ ਜਨਤਾ ਨੂੰ ਸ਼ਾਮ 8 ਵਜੇ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸੰਬੋਧਨ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਦੇ ਫੈਸਲੇ ਉਤੇ ਕੇਂਦਰਿਤ ਰਹੇਗਾ।
ਸੰਸਦ ਨੇ ਜੰਮੂ ਕਸ਼ਮੀਰ ਵਿਚ ਧਾਰਾ 370 ਦੇ ਜ਼ਿਆਦਾਤਰ ਪ੍ਰਾਵਧਾਨਾਂ ਨੂੰ ਖਤਮ ਕਰਕੇ ਸੂਬੇ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜੰਮੂ ਕਸ਼ਮੀਰ ਅਤੇ ਲੱਦਾਖ ਨੂੰ ਦੋ ਅਲੱਗ–ਅਲੱਗ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਨਾਲ ਸਬੰਧਤ ਬਿੱਲ ਨੂੰ ਵੀ ਮਨਜ਼ੂਰੀ ਮਿਲ ਗਈ ਹੈ।
ਮੋਦੀ ਦਾ ਰਾਸ਼ਟਰ ਦੇ ਨਾਮ ਇਹ ਸੰਬੋਧਨ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਆਜ਼ਾਦੀ ਦਿਵਸ ਉਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਦੇ ਨਾਮ ਉਨ੍ਹਾਂ ਦੇ ਰਸਮੀ ਸੰਬੋਧਨ ਵਿਚ ਕੁਝ ਹੀ ਦਿਨ ਬਾਕੀ ਬਚੇ ਹਨ।