ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਦਾਬਹਾਰ ਮਿੱਤਰਾਂ ਨਾਲ ਸਬੰਧ ਮਜ਼ਬੂਤ ਹੋਣਗੇ : ਮੋਦੀ

ਸਦਾਬਹਾਰ ਮਿੱਤਰਾਂ ਨਾਲ ਸਬੰਧ ਮਜ਼ਬੂਤ ਹੋਣਗੇ : ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ, ਸੰਯੁਕਤ ਅਰਬ ਅਮੀਰਾਤ ਅਤੇ ਬਹਰੀਨ ਲਈ ਵੀਰਵਾਰ ਨੂੰ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਕਿ ਉਨ੍ਹਾਂ ਦੀ ਇਸ ਯਾਤਰਾ ਨਾਲ ਭਾਰਤ ਦੇ ਸਦਾਬਹਾਰ ਮਿੱਤਰਾਂ ਨਾਲ ਸਬੰਧ ਹੋਰ ਮਜ਼ਬੂਤ ਹੋਣਗੇ ਅਤੇ ਸਹਿਯੋਗ ਦੇ ਨਵੇਂ ਖੇਤਰ ਲਭੇ ਜਾਣਗੇ। ਪ੍ਰਧਾਨ ਮੰਤਰੀ ਮੋਦੀ 22 ਅਗਸਤ ਤੋਂ 26 ਅਗਸਤ ਤੱਕ ਤਿੰਨ ਦੇਸ਼ਾਂ ਦੀ ਯਾਤਰਾ ਉਤੇ ਹਨ। ਉਹ ਵੀਰਵਾਰ ਨੂੰ ਫਰਾਂਸ ਪਹੁੰਚਣਗੇ।

 

ਪ੍ਰਧਾਨ ਮੰਤਰੀ ਮੋਦੀ ਨੇ ਜਾਣ ਤੋਂ ਪਹਿਲਾਂ ਦਿੱਤੇ ਗਏ ਆਪਣੇ ਬਿਆਨ ਵਿਚ ਕਿਹਾ ਕਿ ਫਰਾਂਸ ਭਾਰਤ ਦਾ ਮਜ਼ਬੂਤ ਰਣਨੀਤਿਕ ਸਾਂਝੇਦਾਰ ਹੈ ਅਤੇ ਦੋਵੇਂ ਹੀ ਦੇਸ਼ ਇਸਦੀ ਅਹਿਮੀਅਤ ਡੂੰਘਾਈ ਨਾਲ ਸਮਝਦੇ ਹਨ ਅਤੇ ਇਸ ਨੂੰ ਸਾਂਝਾ ਕਰਦੇ ਹਨ। ਪ੍ਰਧਾਨ ਮੰਤਰੀ 22–23 ਅਗਸਤ ਨੂੰ ਫਰਾਂਸ ਵਿਚ ਦੁਵੱਲੀ ਚਰਚਾ ਕਰਨਗੇ। ਇਸ ਦੌਰਾਨ ਉਹ ਫਰਾਂਸ ਦੇ ਰਾਸ਼ਟਰਪਤੀ ਇਮੈਨੁਐਲ ਮੈਕਰੋ ਨਾਲ ਗੱਲਬਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਐਡਵਰਡ ਫਿਲਿਪ ਨੂੰ ਮਿਲਣਗੇ।

 

ਪ੍ਰਧਾਨ ਮੰਤਰੀ ਮੋਦੀ ਆਪਣੀ ਇਸ ਯਾਤਰਾ ਦੌਰਾਨ ਇੱਥੇ ਭਾਰਤੀ ਭਾਈਚਾਰੇ ਨਾਲ ਵੀ ਗੱਲਬਾਤ ਕਰਨਗੇ ਅਤੇ ਫਰਾਂਸ ਵਿਚ 1950 ਅਤੇ 1960 ਦੇ ਦਹਾਕੇ ਵਿਚ ਏਅਰ ਇੰਡੀਆ ਦੇ ਦੋ ਜਹਾਜ਼ ਹਾਦਸੇ ਵਿਚ ਮਾਰੇ ਗਏ ਪੀੜਤਾਂ ਦੀ ਯਾਦ ਵਿਚ ਬਣਾਏ ਗਏ ਸਮਾਰਕ ਸਥਾਨ ਦਾ ਉਦਘਾਟਨ ਕਰਨਗੇ।

 

ਇਸ ਤੋਂ ਬਾਅਦ 25–26 ਅਗਸਤ ਨੂੰ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਮੈਕ੍ਰੋਂ ਦੇ ਸੱਦੇ ਉਤੇ ਜੀ7 ਸ਼ਿਖਰ ਸੰਮੇਲਨ ਵਿਚ ਵੀ ਸਾਂਝੇਦਾਰ ਦੇਸ਼ ਵਜੋਂ ਹਿੱਸਾ ਲੈਣਗੇ। ਮੋਦੀ ਇੱਥੇ ਵਾਤਾਵਰਣ, ਜਲਵਾਯੂ, ਸਮੁਦਰ ਅਤੇ ਡਿਜ਼ੀਟਲ ਟਰਾਂਸਫਾਰਮੇਸ਼ਨ ਸੈਸ਼ਨਾਂ ਵਿਚ ਹਿੱਸਾ ਲੈਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi on a three nations trip says relations with evergreen friends will be strong