ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੇ ਦਿੱਲੀ 'ਚ ਸ਼ਾਂਤੀ ਬਣਾਉਣ ਦੀ ਕੀਤੀ ਅਪੀਲ

ਰਾਜਧਾਨੀ ਦਿੱਲੀ 'ਚ ਪਿਛਲੇ ਤਿੰਨ ਦਿਨਾਂ ਤੋਂ ਭੜਕੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਧਿਕਾਰਕ ਬਿਆਨ ਸਾਹਮਣੇ ਆਇਆ ਹੈ।
 

ਬੁੱਧਵਾਰ ਨੂੰ ਉਨ੍ਹਾਂ ਨੇ ਇਸ ਘਟਨਾ ਉੱਤੇ ਟਵੀਟ ਕੀਤਾ ਅਤੇ ਲਿਖਿਆ, "ਮੈਂ ਦਿੱਲੀ 'ਚ ਆਪਣੀਆਂ ਭੈਣਾਂ ਅਤੇ ਭਰਾਵਾਂ ਨੂੰ ਹਰ ਸਮੇਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਇਹ ਮਹੱਤਵਪੂਰਨ ਹੈ ਕਿ ਜਿੰਨੀ ਛੇਤੀ ਸੰਭਵ ਹੋ ਸਕੇ ਸ਼ਾਂਤੀ ਅਤੇ ਆਮ ਹਾਲਾਤ ਨੂੰ ਬਹਾਲ ਕੀਤਾ ਜਾਵੇ। ਸ਼ਾਂਤੀ ਅਤੇ ਸਦਭਾਵਨਾ ਸਾਡੇ ਲੋਕਾਚਾਰ ਦਾ ਕੇਂਦਰ ਹੈ।"
 

 

ਇੱਕ ਹੋਰ ਟਵੀਟ 'ਚ ਪੀਐਮ ਮੋਦੀ ਨੇ ਕਿਹਾ, "ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਪੁਲਿਸ ਅਤੇ ਹੋਰ ਏਜੰਸੀਆਂ ਸ਼ਾਂਤੀ ਅਤੇ ਸਦਭਾਵਨਾ ਕਾਇਮ ਕਰਨ ਅਤੇ ਹਾਲਾਤਾਂ ਨੂੰ ਠੀਕ ਬਣਾਉਣ ਲਈ ਕੰਮ ਕਰ ਰਹੀਆਂ ਹਨ। ਹਾਲਾਂਕਿ, ਹੁਣ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਅਤੇ ਸਥਿਤੀ ਹੁਣ ਆਮ ਦਿਨਾਂ ਦੀ ਤਰ੍ਹਾਂ ਪਟੜੀ 'ਤੇ ਆ ਰਹੀ ਹੈ।"
 

 

ਜ਼ਿਕਰਯੋਗ ਹੈ ਕਿ ਬੀਤੀ 24 ਫ਼ਰਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਭਾਰਤ ਦੌਰੇ 'ਤੇ ਆਏ ਸਨ। ਉਨ੍ਹਾਂ ਨੂੰ ਮੰਗਲਵਾਰ ਰਾਤ ਨੂੰ ਵਿਦਾਈ ਦਿੱਤੀ ਗਈ ਸੀ। ਇਸੇ ਕਾਰਨ ਪੀਐਮ ਮੋਦੀ ਦੋ ਦਿਨ ਤਕ ਕਾਫੀ ਰੁੱਝੇ ਹੋਏ ਸਨ।
 

ਦੱਸ ਦੇਈਏ ਕਿ ਦਿੱਲੀ ਹਿੰਸਾ 'ਚ ਹੁਣ ਤਕ ਕੁਲ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਲੋਕਾਂ ਵਿੱਚ ਇੱਕ ਦਿੱਲੀ ਪੁਲਿਸ ਦਾ ਹੈੱਡ ਕਾਂਸਟੇਬਲ ਅਤੇ ਇੱਕ ਆਈਬੀ ਕਾਂਸਟੇਬਲ ਵੀ ਸ਼ਾਮਲ ਹੈ। ਦੂਜੇ ਪਾਸੇ ਦਿੱਲੀ ਹਿੰਸਾ ਨੂੰ ਕਾਬੂ ਕਰਨ ਦੀ ਜ਼ਿੰਮੇਵਾਰੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਦਿੱਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi on Delhi violence says peace be restored as soon as possible