ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰ ਵਿਚ ਭਾਰਤ ਸਰਕਾਰ ਵੱਲੋਂ ਅੱਜ 7-ਲੋਕ ਕਲਿਆਣ ਮਾਰਗ ਨਵੀਂ ਦਿੱਲੀ ਵਿਖੇ ਇੱਕ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਇਹ ਸਿੱਕਾ ਅੱਜ 13 ਜਨਵਰੀ ਨੂੰ ਦਸਮ ਪਾਤਿਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਾਰੀ ਕੀਤਾ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਇਸ ਮੌਕੇ ਪੀਐਮ ਮੋਦੀ ਨੇ ਦੇਸ਼ ਦੁਨੀਆ ਦੇ ਕੋਨੋ ਕੋਨੇ ਚ ਵਸਦੇ ਸਾਰੇ ਸਿੱਖ ਭਾਈਚਾਰੇ ਸਮੇਤ ਸਮੁੱਚੇ ਦੇਸ਼ ਨੂੰ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਦੀਆਂ ਲੱਖ–ਲੱਖ ਵਧਾਈਆਂ ਦਿੱਤੀਆਂ। ਮੋਦੀ ਨੇ ਇਸ ਮੌਕੇ ਅੱਜ ਲੋਹੜੀ ਦੇ ਤਿਉਹਾਰ ਦੀਆਂ ਵੀ ਮੁਬਾਰਕਾਂ ਦਿੱਤੀਆਂ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
ਯਾਦਗਾਰੀ ਸਿੱਕਾ ਜਾਰੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸਿੱਕਾ ਸੈਂਕੜੇ ਸਾਲਾਂ ਤੋਂ ਸਾਡੇ ਦਿਲਾਂ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੇ ਜਰੀਏ ਪੂਰੇ ਦੇਸ਼ ਨੂੰ ਜੋੜਨ ਦੀ ਕੋਸ਼ਿਸ਼ ਕੀਤੀ।
Delhi: Prime Minister Narendra Modi releases commemorative coin to mark birth anniversary of Guru Gobind Singh. Former Prime Minister Manmohan Singh also present. pic.twitter.com/CRTntukN9f
— ANI (@ANI) January 13, 2019
ਭਾਰਤ ਸਰਕਾਰ ਵਲੋਂ 350 ਰੁਪਏ ਦੇ ਇਸ ਯਾਦਗਾਰੀ ਸਿੱਕੇ ਨੂੰ ਜਾਰੀ ਕਰਨ ਮੌਕੇ ਪੀਐਮ ਮੋਦੀ ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।
/