ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੱਤਵਾਦ ਵਿਰੁਧ ਦੁਨੀਆਂ ਦਾ ਇੱਕਜੁਟ ਹੋਣਾ ਜ਼ਰੂਰੀ: ਪੀਐਮ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਯੁਕਤ ਰਾਸ਼ਟਰ ਮਹਾਂਸਭਾ ਦੇ 74ਵੇਂ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸੰਬੋਧਨ ਵਿੱਚ ਇਹ ਵੀ ਕਿਹਾ ਕਿ ਭਾਰਤ ਨੇ ਦੁਨੀਆਂ ਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ। ਭਾਰਤ ਨੇ ਦੁਨੀਆਂ ਨੂੰ ਯੁੱਧ ਨਹੀਂ ਬੁੱਧ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਅੱਤਵਾਦ ਮਨੁੱਖਤਾ ਲਈ ਵੱਡੀ ਚੁਣੌਤੀ ਹੈ। 

 

 

 

 

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ 'ਚ 50 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਹੈ। ਪੀ ਐਮ ਮੋਦੀ ਨੇ ਸੋਬੰਧਨ ਕਰਦਿਆਂ ਕਿਹਾ ਕਿ 5 ਸਾਲ 'ਚ 11 ਕਰੋੜ ਤੋਂ ਜ਼ਿਆਦਾ ਪਖਾਨੇ ਬਣਾਏ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ 2030 ਤੱਕ ਭਾਰਤ ਨੂੰ ਟੀਬੀ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਤਵਾਦ ਵਿਰੁਧ ਦੁਨੀਆਂ ਦਾ ਇੱਕਜੁਟ ਹੋਣਾ ਜ਼ਰੂਰੀ ਹੈ।


 

ਮੋਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਸੰਯੁਕਤ ਰਾਸ਼ਟਰ ਦੀਆਂ ਕੰਧਾਂ 'ਤੇ ਪੜ੍ਹਿਆ ਕੋਈ ਹੋਰ ਸਿੰਗਲ ਯੂਜ਼ ਪਲਾਸਟਿਕ ਨਹੀਂ। ਮੈਨੂੰ ਤੁਹਾਨੂੰ ਇਹ ਦੱਸ ਕੇ ਖੁਸ਼ੀ ਹੋ ਰਹੀ ਹੈ ਕਿ ਅਸੀਂ ਭਾਰਤ ਨੂੰ ਪਲਾਸਟਿਕ ਤੋਂ ਮੁਕਤ ਕਰਵਾਉਣ ਲਈ ਇਕ ਵੱਡੀ ਮੁਹਿੰਮ ਚਲਾ ਰਹੇ ਹਾਂ। 

 

 

ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੇ ਮੇਰੀ ਸਰਕਾਰ ਨੂੰ ਵੋਟ ਦਿੱਤੀ। ਅਸੀਂ ਵੱਡੀ ਬਹੁਮਤ ਨਾਲ ਸੱਤਾ ਵਿੱਚ ਵਾਪਸ ਆਏ ਅਤੇ ਇਸ ਆਦੇਸ਼ ਦੇ ਕਾਰਨ ਮੈਂ ਅੱਜ ਇਥੇ ਹਾਂ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi speech at the United Nations General Assembly