ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਭਾਰਤ ’ਚ ਲਗਾਤਾਰ ਵਧਦੀ ਜਾ ਰਹੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਬਾਰੇ ਅੱਜ ਮੰਗਲਵਾਰ, 24 ਮਾਰਚ ਨੂੰ ਰਾਤੀਂ 8 ਵਜੇ ਇੰਕ ਵਾਰ ਫਿਰ ਦੇਸ਼ ਨੂੰ ਸੰਬੋਧਨ ਕਰਨਗੇ। ਚੇਤੇ ਰਹੇ ਕਿ ਸ੍ਰੀ ਮੋਦੀ ਨੇ ਬੀਤੇ ਵੀਰਵਾਰ ਨੂੰ ਕੋਰੋਨਾ ਸੰਕਟ ਬਾਰੇ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ।
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਉਹ ਅੱਜ ਵਿਸ਼ਵ ਮਹਾਂਮਾਰੀ ਕੋਰੋਨਾ ਵਾਹਿਰਸ ਦੇ ਵਧਦੇ ਕਹਿਰ ਬਾਰੇ ਕੁਝ ਅਹਿਮ ਗੱਲਾਂ ਦੇਸ਼–ਵਾਸੀਆਂ ਨਾਲ ਸਾਂਝੀਆਂ ਕਰਨਗੇ।
ਦੇਸ਼ ਦੇ 30 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਹਿਲਾਂ ਲੌਕਡਾਊਨ ਚੱਲ ਰਿਹਾ ਹੈ। ਪੰਜਾਬ, ਚੰਡੀਗੜ੍ਹ ਤੇ ਮਹਾਰਾਸ਼ਟਰ ’ਚ ਕਰਫ਼ਿਊ ਲੱਗਾ ਹੋਇਆ ਹੈ।
ਸ੍ਰੀ ਮੋਦੀ ਨੇ ਸੋਮਵਾਰ ਨੂੰ ਲੌਕਡਾਉਨ ਦੀ ਪੂਰੀ ਤਰ੍ਹਾਂ ਪਾਲਣਾ ਨਾ ਕੀਤੇ ਜਾਣ ਕਾਰਨ ਨਾਰਾਜ਼ਗੀ ਵੀ ਪ੍ਰਗਟਾਈ ਸੀ। ਉਸੇ ਨਾਰਾਜ਼ਗੀ ਤੋਂ ਬਾਅਦ ਹੀ ਪੰਜਾਬ ਸਰਕਾਰ ਨੇ ਤੁਰੰਤ ਸੂਬੇ ’ਚ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕਰ ਦਿੱਤੇ ਸਨ।
ਸ੍ਰੀ ਮੋਦੀ ਨੇ ਆਪਣੇ ਟਵਿਟਰ ਹੈਂਡਲ ’ਤੇ ਲਿਖਿਆ ਸੀ ਕਿ ਲੌਕਡਾਉਨ ਨੂੰ ਹਾਲੇ ਵੀ ਕਈ ਲੋਕ ਗੰਭੀਰਤਾ ਨਾਲ ਨਹੀਂ ਲੈ ਰਹੇ। ਕ੍ਰਿਪਾ ਕਰ ਕੇ ਆਪਣੇ–ਆਪ ਨੂੰ ਬਚਾਓ, ਆਪਣੇ ਪਰਿਵਾਰ ਨੂੰ ਬਚਾਓ, ਹਦਾਇਤਾਂ ਦੀ ਗੰਭੀਰਤਾ ਨਾਲ ਪਾਲਣਾ ਕਰੋ। ਰਾਜ ਸਰਕਾਰਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਨਿਯਮਾਂ ਤੇ ਕਾਨੂੰਨਾਂ ਦੀ ਪਾਲਣਾ ਕਰਵਾਉਣ।
ਇੱਥੇ ਵਰਨਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਹੁਣ ਤੱਕ ਦੇਸ਼ ਵਿੱਚ 511 ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਹਤ ਮੰਤਰਾਲੈ ਨੇ ਅੱਜ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ 37 ਵਿਅਕਤੀ ਕੋਰੋਨਾ ਵਾਇਰਸ ਦੀ ਲਪੇਟ ’ਚੋਂ ਬਾਹਰ ਨਿੱਕਲ ਚੁੱਕੇ ਹਨ। ਹੁਦ ਤੱਕ 10 ਮਰੀਜ਼ਾਂ ਦੀ ਮੌਤ ਇਸੇ ਘਾਤਕ ਵਾਇਰਸ ਕਾਰਨ ਹੋ ਚੁੱਕੀ ਹੈ।
ਸ੍ਰੀ ਨਰਿੰਦਰ ਮੋਦੀ ਨੇ ਬੀਤੇ ਵੀਰਵਾਰ ਨੂੰ ਰਾਸ਼ਟਰ ਦੇ ਨਾਂਅ ਆਪਣੇ ਸੰਬੋਘਨ ’ਚ ਕਿਹਾ ਸੀ ਕ ਪਹਿਲੇ ਤੇ ਦੂਜੇ ਵਿਸ਼ਵ–ਯੁੱਧ ਦੌਰਾਨ ਵੀ ਇੰਨੇ ਦੇਸ਼ ਪ੍ਰਭਾਵਿਤ ਨਹੀਂ ਹੋਏ ਸਨ, ਜਿੰਨੇ ਕਿ ਕੋਰੋਨਾ ਵਾਇਰਸ ਕਰਕੇ ਹੋਏ ਹਨ। ਸਮੁੰਚਾ ਵਿਸ਼ਵ ਸੰਕਟ ’ਚੋਂ ਲੰਘ ਰਿਹਾ ਹੈ ਤੇ ਸਾਨੂੰ ਚੌਕਸ ਰਹਿਣਾ ਚਾਹੀਦਾ ਹੈ।
ਸ੍ਰੀ ਮੋਦੀ ਨੇ ਤਦ ਕਿਹਾ ਸੀ ਕਿ ਅਸੀਂ ਸਿਹਤ, ਵਿਸ਼ਵ ਸਿਹਤ ਮੰਚ ਉੱਤੇ ਕੰਮ ਆ ਸਕਦੇ ਹਾਂ।