ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਅੱਜ 11 ਵਜੇ ਕਰਨਗੇ ਦੇਸ਼ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ–ਸੰਕਟ ਬਾਰੇ ਗੱਲਬਾਤ

PM ਮੋਦੀ ਅੱਜ 11 ਵਜੇ ਕਰਨਗੇ ਦੇਸ਼ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ–ਸੰਕਟ ਬਾਰੇ ਗੱਲਬਾਤ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਡੀਓ ਕਾਨਫ਼ਰੰਸਿੰਗ ਰਾਹੀਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਬਾਰੇ ਵਿਚਾਰ–ਵਟਾਂਦਰਾ ਕਰਨਗੇ। ਇਸ ਵਾਇਰਸ ਨਾਲ ਨਿਪਟਣ ਲਈ ਸੂਬਿਆਂ ਵੱਲ਼ ਕੀਤੇ ਜਾ ਰਹੇ ਉਪਾਵਾਂ ਬਾਰੇ ਵਿਚਾਰ–ਵਟਾਂਦਰਾ ਕੀਤਾ ਜਾਵੇਗਾ।

 

 

ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਇੰਤਜ਼ਾਮ ਬਾਰੇ ਵੀ ਦੱਸਿਆ ਜਾਵੇਗਾ। ਸ੍ਰਾ ਮੋਦੀ ਹੁਣ ਤੱਕ ਕਈ ਵਰਗਾਂ ਦੇ ਲੋਕਾਂ ਨਾਲ ਕੋਰੋਨਾ–ਸੰਕਟ ਬਾਰੇ ਗੱਲਬਾਤ ਕਰ ਚੁੱਕੇ ਹਨ।

 

 

ਦਰਅਸਲ, ਹਾਲਾਤ ਦੀ ਗੰਭੀਰਤਾ ਨੂੰ ਵੇਖਦਿਆਂ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਾਰੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਬਾਰੇ ਵਿਚਾਰ–ਵਟਾਂਦਰਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ 21 ਦਿਨਾਂ ਦੇ ਲੌਕਡਾਊਨ ਬਾਰੇ ਵੀ ਗੱਲਬਾਤ ਹੋਵੇਗੀ। ਕੋਰੋਨਾ ਵਾਇਰਸ ਬਾਰੇ ਪ੍ਰਧਾਨ ਮੰਤਰੀ ਤੇ ਮੁੰਖ ਮੰਤਰੀਆਂ ਵਿਚਾਲੇ ਅੱਜ ਇਹ ਦੂਜੀ ਗੱਲਬਾਤ ਹੋਵੇਗੀ।

 

 

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਰੋਗਾਂ ਨਾਲ ਲੜਨ ਦੀ ਤਾਕਤ (ਇਮਿਊਨਿਟੀ) ਵਧਾਉਣ ਦੇ ਨੁਕਤੇ ਦਿੱਤੇ ਸਨ। ਸ੍ਰੀ ਮੋਦੀ ਨੇ ਆਪਣੇ ਟਵੀਟ ’ਚ ਲਿਖਿਆ ਸੀ ਕਿ – ‘ਆਯੁਸ਼ ਮੰਰਾਲੇ ਨੇ ਬਿਹਤਰ ਸਿਹਤ ਤੇ ਇਮਿਊਨਿਟੀ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਅਜਿਹੇ ਉਪਾਅ ਹਨ, ਜੋ ਆਸਾਨੀ ਨਾਲ ਕੀਤੇ ਜਾ ਸਕਦੇ ਹਨ। ਕਈ ਅਜਿਹੀਆਂ ਗੱਲਾਂ ਹਨ, ਜੋ ਮੈਂ ਖੁਦ ਕਈ ਸਾਲਾਂ ਤੋਂ ਕਰ ਰਿਹਾ ਹਾਂ; ਜਿਵੇਂ ਸਾਰਾ ਸਾਲ ਸਿਰਫ਼ ਗਰਮ ਪਾਣੀ ਪੀਣਾ।’

 

 

ਕੋਰੋਨਾ ਤੋਂ ਬਚਾਅ ਦੇ ਨੁਕਤੇ ਸਾਂਝੇ ਕਰਦਿਆਂ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਤੁਸੀਂ ਇਨ੍ਹਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਓ, ਨਾਲ ਹੀ ਦੂਜਿਆਂ ਨਾਲ ਵੀ ਸਾਂਝਾ ਕਰੋ। ਸ੍ਰੀ ਮੋਦੀ ਨੇ ਆਪਣੇ ਸੁਨੇਹੇ ਨਾਲ ਆਯੁਸ਼ ਮੰਤਰਾਲੇ ਦੇ ਦਿਸ਼ਾ–ਨਿਰਦੇਸ਼ਾਂ ਨਾਲ ਸਬੰਧਤ ਕੁਝ ਤਸਵੀਰਾਂ ਵੀ ਪੋਸਟ ਕੀਤੀਆਂ ਹਨ।

 

 

ਇਨ੍ਹਾਂ ਤਸਵੀਰਾਂ ’ਚ ਕੋਰੋਨਾ ਵਾਇਰਸ ਨਾਲ ਜੁੜੇ ਸੰਕਟ ਦੌਰਾਨ ਆਪਣੀ ਦੇਖਭਾਲ ਕਰਨ ਤੇ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਣ ਲਈ ਆਯੁਰਵੇਦਿਕ ਉਪਾਅ ਦੱਸੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi to discuss with all the CMs upon Corona Virus at 11 am