ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਅੱਜ ਚਿੱਤਰਕੂਟ ’ਚ ਰੱਖਣਗੇ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਨੀਂਹ–ਪੱਥਰ

PM ਮੋਦੀ ਅੱਜ ਚਿੱਤਰਕੂਟ ’ਚ ਰੱਖਣਗੇ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਨੀਂਹ–ਪੱਥਰ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਨੂੰ ਮੱਧ ਪ੍ਰਦੇਸ਼ ਦੇ ਚਿੱਤਰਕੂਟ ਜ਼ਿਲ੍ਹੇ ਦੇ ਪਿੰਡ ਗੋਂਡਾ ’ਚ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਨੀਂਹ–ਪੱਥਰ ਰੱਖਣਗੇ। ਬੁੰਦੇਲਖੰਡ ਦੇ ਵਿਕਾਸ ਦੀ ਨਵੀਂ ਰਾਹ ਖੋਲ੍ਹਦਿਆਂ ਪ੍ਰਧਾਨ ਮੰਤਰੀ ਡਿਫ਼ੈਂਸ ਕੌਰੀਡੋਰ ਅਧੀਨ ਕਈ ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਤੇ ਰੁਜ਼ਗਾਰ ਦਾ ਐਲਾਨ ਵੀ ਕਰ ਸਕਦੇ ਹਨ।

 

 

ਸ੍ਰੀ ਮੋਦੀ ਲਗਭਗ ਡੇਢ ਘੰਟਾ ਧਰਮਨਗਰੀ ’ਚ ਰਹਿਣਗੇ। ਉਹ ਅੱਜ ਸਨਿੱਚਰਵਾਰ ਨੂੰ ਦੁਪਹਿਰ ਇੱਕ ਵਜੇ ਪ੍ਰਯਾਗਰਾਜ ਤੋਂ ਹੈਲੀਕਾਪਟਰ ਰਾਹੀਂ ਪਿੰਡ ਗੋ਼ਡਾ ਪੁੰਜਣਗੇ। ਉਨ੍ਹਾਂ ਨਾਲ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀ ਬੇਨ ਪਟੇਲ ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਪੁੱਜਣਗੇ।

 

 

ਗੋਂਡਾ ਪਿੰਡ ’ਚ ਪ੍ਰਧਾਨ ਮੰਤਰੀ ਸ੍ਰੀ ਮੋਦੀ ਬੁੰਦੇਲਖੰਡ ਐਕਸਪ੍ਰੈੱਸ ਦਾ ਨੀਂਹ–ਪੱਥਰ ਰੱਖਣ ਦੇ ਨਾਲ–ਨਾਲ ਖੇਤੀਬਾੜੀ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ ਅਤੇ ਯੂਪੀਡਾ ਦੇ ਸਟਾਲਾਂ ਦਾ ਜਾਇਜ਼ਾ ਵੀ ਲੈਣਗੇ।  ਡਿਫ਼ੈਂਸ ਕੌਰੀਡੋਰ ਅਤੇ ਬੁੰਦੇਲਖੰਡ ਐਕਸਪ੍ਰੈੱਸਵੇਅ ਤੋਂ ਇਲਾਵਾ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਇੱਕ ਸਾਲ ਮੁਕੰਮਲ ਹੋਣ ਮੌਕੇ ਬਣਾਈ ਗਈ ਇੱਕ ਨਿੱਕੀ ਫ਼ਿਲਮ ਪ੍ਰਧਾਨ ਮੰਤਰੀ ਨਾਲ ਸਭਾ ਵਿੱਚ ਮੌਜੂਦ ਹੋਰ ਲੋਕ ਵੀ ਵੇਖਣਗੇ।

 

 

ਪੀਐੱਮ ਕਿਸਾਨ ਯੋਜਨਾ ਅਧੀਨ ਦੇਸ਼ ਦੇ ਸਾਰੇ ਕਿਸਾਨਾਂ ਲਈ ਕਿਸਾਨ ਕ੍ਰੈਡਿਟ ਕਾਰਡ ਜਾਰੀ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਵੀ ਧਰਮਨਗਰੀ ਤੋਂ ਹੀ ਕੀਤੀ ਜਾਵੇਗੀ।

 

 

ਪ੍ਰਧਾਨ ਮੰਤਰੀ ਮੰਚ ਉੱਤੇ 9 ਰਾਜਾਂ ਦੇ 10 ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਦੇ ਸਰਟੀਫ਼ਿਕੇਟ ਵੀ ਦੇਣਗੇ। ਇਸ ਤੋਂ ਇਲਾਵਾ ਦੇਸ਼ ਵਿੱਚ 10,000 ਕਿਸਾਨ ਸੰਗਠਨਾਂ ਦੀ ਸਥਾਪਨਾ ਨੂੰ ਲੈ ਕੇ ਨਵੇਂ ਪ੍ਰੋਗਰਾਮਾਂ ਦੀ ਸ਼ੁਰੂਆਤ ਵੀ ਕਰਨਗੇ।

 

 

ਤੈਅਸ਼ੁਦਾ ਪ੍ਰੋਗਰਾਮ ਮੁਤਾਬਕ ਪ੍ਰਧਾਨ ਮੰਤਰੀ ਦੁਪਹਿਰ ਦੋ ਵਜੇ ਮੰਚ ਤੋਂ ਬਟਨ ਦਬਾ ਕੇ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਨੀਂਹ–ਪੱਥਰ ਰੱਖਣਗੇ ਤੇ ਫਿਰ ਸਭਾ ਨੂੰ ਸੰਬੋਧਨ ਕਰਨਗੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi to lay foundation stone of Bundelkhand Expressway in Chitrakoot today