ਹਰਿਆਣਾ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਸੂਬੇ ਦੇ ਰੋਹਤਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਇਸ ਦੌਰਾਨ ਵੱਖ ਵੱਖ ਵਿਕਾਸ ਪਰਿਯੋਜਨਾਵਾਂ ਦਾ ਨੀਂਹ ਪੱਥਰ ਵੀ ਰੱਖਣਗੇ। ਜਿਸ ਵਿਚ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ, ਇਮ ਮੈਗਾ ਫੂਡਪਾਰਕ ਆਦਿ ਸ਼ਾਮਲ ਹੈ।
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਹਰਿਆਣਾ ਦੇ ਇੰਚਾਰਜ ਅਨਿਲ ਜੈਨ ਨੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਨਾਲ ਰੈਲੀ ਦੀਆਂ ਤਿਆਰੀਆਂ ਅਤੇ ਇੰਤਜਾਮ ਦਾ ਜਾਇਜ਼ਾ ਲਿਆ। ਸਹਿਕਾਰਤਾ ਮੰਤਰੀ ਮਨੀਸ਼ ਕੁਮਾਰ ਗਰੋਵਰ ਤੇ ਮੁੱਖ ਸਕੱਤਰ ਕੇਸਨੀ ਆਨੰਦ ਅਰੋੜਾ ਨੇ ਸ਼ਨੀਵਾਰ ਨੂੰ ਰੈਲੀ ਸਥਾਨ ਦਾ ਦੌਰਾ ਕੀਤਾ।
ਉਨ੍ਹਾਂ ਰੈਲੀ ਸਥਾਨ ਉਤੇ ਤਿਆਰੀਆਂ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਭਾਰਤੀ ਜਨਤਾ ਪਾਰਟੀ ਨੇ ਦੱਸਿਆ ਕਿ ਮੋਦੀ ਇਸ ਵਿਜੈ ਸੰਕਲਪ ਰੈਲੀ ਨਾਲ ਹਰਿਆਣਾ ਦੇ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂ ਕਰਨਗੇ। ਰੋਹਤਕ ਰੈਲੀ ਨਾਲ ਮੁੱਖ ਮੰਤਰੀ ਮਨੋਹਰ ਲਾਲ ਦੀ ਜਨ ਆਸ਼ੀਰਵਾਦ ਯਾਤਰਾ ਖਤਮ ਹੋਵੇਗੀ, ਜਿਸਦੀ ਸ਼ੁਰੂਆਤ ਪਿਛਲੇ ਮਹੀਨੇ ਕਾਲਕਾ ਵਿਚ ਹੋਈ ਸੀ।