ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਉਤੇ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਹੋਣ ਦੀ ਕਾਮਨਾ ਕੀਤੀ।
ਉਨ੍ਹਾਂ ਟਵੀਟ ਕੀਤਾ, ‘ਸ੍ਰੀ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਉਤੇ ਸ਼ੁਭਕਾਮਨਾਵਾਂ। ਈਸ਼ਵਰ ਉਨ੍ਹਾਂ ਨੂੰ ਤੰਦਰੁਸਤੀ ਦੇਵੇ ਅਤੇ ਲੰਬੀ ਉਮਰ ਹੋਵੇ।’
Best wishes to Shri @RahulGandhi on his birthday. May he be blessed with good health and a long life.
— Narendra Modi (@narendramodi) June 19, 2019
ਲੋਕ ਸਭਾ ਚੋਣਾਂ ਦੌਰਾਨ ਦੋਵੇਂ ਆਗੂਆਂ ਵਿਚ ਤੀਖੀ ਬਿਆਨਬਾਜ਼ੀ ਦੇਖਣ ਨੂੰ ਮਿਲੀ ਸੀ। ਇਸ ਚੋਣ ਵਿਚ ਭਾਜਪਾ ਅਗਵਾਈ ਵਾਲੇ ਰਾਜਗ ਨੂੰ ਭਾਰੀ ਬਹੁਮਤ ਨਾਲ ਜਿੱਤ ਮਿਲੀ। ਰਾਹੁਲ ਗਾਂਧੀ ਦਾ ਜਨਮ 1970 ਵਿਚ ਅੱਜ ਦੇ ਦਿਨ ਹੋਇਆ ਸੀ।
On Congress President @RahulGandhi's birthday, we look back at five moments when he inspired Indians everywhere. #HappyBirthdayRahulGandhi pic.twitter.com/Clj0gJ6kqj
— Congress (@INCIndia) June 19, 2019
ਉਥੇ ਕਾਂਗਰਸ ਨੇ ਆਪਣੇ ਟਵਿਟਰ ਉਤੇ ਇਕ ਵੀਡੀਓ ਸ਼ੇਅਰ ਕਰ ਰਾਹੁਲ ਗਾਂਧੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਵੀਡੀਓ ਵਿਚ ਰਾਹੁਲ ਗਾਂਧੀ ਦੀਆਂ ਕੁਝ ਯਾਦਗਾਰ ਪਲਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਪੰਜ ਗੱਲਾਂ ਨੂੰ ਹਾਈਲਾਈਟ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।