ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੇ ਕੇਜਰੀਵਾਲ ਨੂੰ ਕਿਹਾ ਜਨਮ ਦਿਨ ਮੁਬਾਰਕ

PM ਮੋਦੀ ਨੇ ਕੇਜਰੀਵਾਲ ਨੂੰ ਕਿਹਾ ਜਨਮ ਦਿਨ ਮੁਬਾਰਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ)  ਪ੍ਰਮੁੱਖ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਆਪਣੇ ਸਾਰੇ ਰਾਜਨੀਤਿਕ ਮਤਭੇਦਾਂ ਨੂੰ ਭੁਲਾਕੇ ਉਨ੍ਹਾਂ ਨੂੰ ਜਨਮ ਦਿਨ ਮੌਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਿਹਤਮੰਦ ਅਤੇ ਲੰਬੇ ਜੀਵਨ ਦੀ ਕਾਮਨਾ ਕੀਤੀ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੇ ਜੀਵਨ ਲਈ ਪ੍ਰਾਰਥਨਾ ਕਰਦਾ ਹਾਂ।’

 

ਪ੍ਰਧਾਨ ਮੰਤਰੀ ਦੇ ਨਾਲ ਹੀ ਕੇਜਰੀਵਾਲ ਨੂੰ ਵਧਾਈ ਦੇਣ ਵਾਲਿਆਂ ਵਿਚ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਭਾਜਪਾ ਆਗੂ ਵਿਜੇਂਦਰ ਗੁਪਤਾ ਵੀ ਸ਼ਾਮਲ ਹਨ।

 

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਤੀ ਗਈ ਵਧਾਈ ਅਤੇ ਸ਼ੁਭਕਾਮਨਾਵਾਂ ਦੇ ਜਵਾਬ ਵਿਚ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ।

 

16 ਅਗਸਤ 1968 ਨੂੰ ਜਨਮੇਂ ਅਰਵਿੰਦ ਕੇਜਰੀਵਾਲ ਦਾ ਅੱਜ 51ਵਾਂ ਜਨਮ ਦਿਨ ਹੈ। ਭ੍ਰਿਸ਼ਟਾਚਾਰ ਨੇ ਕਰੀਬ 7 ਸਾਲ ਪਹਿਲਾਂ 2 ਅਕਤੂਬਰ 2012 ਨੂੰ ਰਾਜਨੀਤੀ ਵਿਚ ਕਦਮ ਰੱਖਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi wishes to Delhi cm arvind kejriwal on his birthday