ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ ਤੇ ਲੱਦਾਖ ’ਚ ਇਕ ਨਵੇਂ ਯੁੱਗ ਦੀ ਸ਼ੁਰੂਆਤ: PM ਮੋਦੀ

ਜੰਮੂ-ਕਸ਼ਮੀਰ ’ਤੇ ਚਲ ਰਹੀ ਚਰਚਾ ਵਿਚਾਲੇ ਪੀਐਮ ਮੋਦੀ ਨੇ ਅੱਜ ਵੀਰਵਾਰ ਦੇਰ ਸ਼ਾਮ 8 ਵਜੇ ਦੇਸ਼ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੇ ਧਾਰਾ 370 ਨੂੰ ਹਟਾਉਣ ਅਤੇ ਸੂਬੇ ਨੂੰ ਦੋ ਹਿੱਸਿਆਂ ਚ ਵੰਡਣ ਦੇ ਸਰਕਾਰ ਦੇ ਫੈਸਲੇ ’ਤੇ ਖੁੱਲ੍ਹ ਕੇ ਗੱਲ ਕੀਤੀ।

 

ਪੀਐਮ ਮੋਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਚ ਧਾਰਾ 370 ’ਤੇ ਇਕ ਦੇਸ਼-ਇਕ ਪਰਿਵਾਰ ਦੇ ਤੌਰ ਤੇ ਅਸੀਂ ਇਤਿਹਾਸਕ ਫੈਸਲਾ ਕੀਤਾ ਹੈ। ਮੈਂ ਜੰਮੂ-ਕਸ਼ਮੀਰ, ਲੱਦਾਖ ਅਤੇ ਪੂਰੇ ਦੇਸ਼ ਦੀ ਜਨਤਾ ਨੂੰ ਵਧਾਈ ਦਿੰਦਾ ਹਾਂ ਕਿ ਇਥੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।

 

ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਹੁਣ ਤਕ ਕਈ ਅਧਿਕਾਰਾਂ ਤੋਂ ਵਾਂਝੇ ਸਨ। ਧਾਰਾ 370 ਦੀ ਵਰਤੋਂ ਪਾਕਿਸਤਾਨ ਹਥਿਆਰ ਵਜੋਂ ਕਰਦਾ ਸੀ। ਦੇਸ਼ ਨੇ ਇਹ ਇਕ ਇਤਿਹਾਸਿਕ ਫੈਸਲਾ ਕੀਤਾ। ਲੋਕਾਂ ਦੇ ਹੱਕ ਅਤੇ ਜ਼ਿੰਮੇਵਾਰੀ ਹੁਣ ਪੂਰੇ ਦੇਸ਼ ਚ ਬਰਾਬਰ ਹੋਵੇਗੀ।

 

ਪੀਐਮ ਮੋਦੀ ਨੇ ਅੱਗੇ ਕਿਹਾ ਕਿ 370 ਅਤੇ 35ਏ ਨੇ ਜੰਮੂ-ਕਸ਼ਮੀਰ ਦੇ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ। ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਵਿਕਾਸ ਉਸ ਤੇਜ਼ੀ ਨਾਲ ਨਹੀਂ ਹੋ ਪਾਇਆ ਸੀ ਜਿਹੜਾ ਜ਼ਰੂਰੀ ਸੀ। ਇਸ ਫੈਸਲੇ ਤੋਂ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਦਾ ਵਰਤਮਾਨ ਸੁਧਰੇਗਾ ਤੇ ਨਾਲ ਹੀ ਭਵਿੱਖ ਵੀ ਸੁਰੱਖਿਅਤ ਹੋਵੇਗਾ।

 

ਮੋਦੀ ਨੇ ਕਿਹਾ ਕਿ ਤਿੰਨ ਦਹਾਕਿਆਂ ਚ 42 ਹਜ਼ਾਰ ਬੇਗੁਨਾਹ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ। ਘੱਟ ਗਿਣਤੀਆਂ ਲਈ ਬਣਿਆ ਕਾਨੂੰਨ ਜੰਮੂ-ਕਸ਼ਮੀਰ ਚ ਲਾਗੂ ਨਹੀਂ ਸੀ, ਹੁਣ ਅਜਿਹਾ ਨਹੀਂ ਹੋਵੇਗਾ। ਦੇਸ਼ ਦੀਆਂ ਧੀਆਂ ਨੂੰ ਮਿਲੇ ਰਹੇ ਸਾਰੇ ਹੱਕ ਹੁਣ ਜੰਮੂ-ਕਸ਼ਮੀਰ ਦੀਆਂ ਧੀਆਂ ਨੂੰ ਵੀ ਮਿਲਣਗੇ। ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੀ ਹੁਣ ਦੇਸ਼ ਦੇ ਸਾਰੇ ਲੋਕਾਂ ਵਾਂਗ ਰਾਖਵਾਂਕਰਨ ਮਿਲੇਗਾ।

 

ਮੋਦੀ ਨੇ ਕਿਹਾ ਕਿ ਫ਼ੌਜ ਅਤੇ ਅਰਧ-ਸੈਨਿਕ ਬਲਾਂ ਦੁਆਰਾ ਸਥਾਨਕ ਨੌਜਵਾਨਾਂ ਦੀ ਭਰਤੀ ਲਈ ਰੈਲੀਆਂ ਦਾ ਪ੍ਰਬੰਧ ਕੀਤਾ ਜਾਵੇਗਾ। ਵਿਦਿਆਰਥੀਆਂ ਲਈ ਪ੍ਰਧਾਨ ਮੰਤਰੀ ਸਿੱਖਿਆ ਯੋਜਨਾ ਦਾ ਵਾਧਾ ਕੀਤਾ ਜਾਵੇਗਾ। ਜੰਮੂ-ਕਸ਼ਮੀਰ ਦੇ ਮਾਲੀ ਘਾਟੇ ਨੂੰ ਕੇਂਦਰ ਸਰਕਾਰ ਘੱਟ ਕਰਨ ਦੀ ਕੋਸ਼ਿਸ਼ ਕਰੇਗੀ। ਕਾਂਗਜ਼ਾਂ ’ਤੇ ਲਟਕੀਟਾਂ ਯੋਜਨਾਵਾਂ ਨੂੰ ਹੁਣ ਜ਼ਮੀਨ ਤੇ ਉਤਾਰਿਆ ਜਾਵੇਗਾ।

 

ਪੀਐਮ ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਸੂਬਾ ਬਣਾਉਣ ਦਾ ਫੈਸਲਾ ਬਹੁਤ ਸੋਚ ਸਮਝ ਕੇ ਲਿਆ ਗਿਆ ਹੈ। ਜੰਮੂ-ਕਸ਼ਮੀਰ ਅਸਥਾਈ ਕੇਂਦਰ ਸ਼ਾਸਤ ਸੂਬਾ ਜਦਕਿ ਲੱਦਾਖ ਬਣਿਆ ਰਹੇਗਾ।

 

ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਭਰੋਸਾ ਦੁਆਉਂਦਾ ਹਾਂ ਕਿ ਉਨ੍ਹਾਂ ਨੂੰ ਪੂਰੀ ਪਾਰਦਰਸ਼ੀ ਵਾਤਾਵਰਣ ਚ ਪੂਰੀ ਇਮਾਨਦਾਰੀ ਨਾਲ ਆਪਣਾ ਪ੍ਰਤੀਨਿਧੀ ਚੁਣਨ ਦਾ ਮੌਕਾ ਮਿਲੇਗਾ।

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Narendra Modi address to Nation Live Updates Jammu and kashmir Article 370