ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਟੋਕੀਓ, ਜਾਪਾਨ ਨਾਲ ਮਜ਼ਬੂਤ ਹੋਣਗੇ ਰਿਸ਼ਤੇ

ਪ੍ਰਧਾਨ ਮੰਤਰੀ ਮੋਦੀ

ਭਾਰਤ ਤੇ ਜਾਪਾਨ ਵਿਚਾਲੇ 13ਵੀਂ ਸਾਲਾਨਾ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦੋ ਦਿਨ ਦੇ ਦੌਰੇ 'ਤੇ ਟੋਕੀਓ ਪਹੁੰਚ ਗਏ ਹਨ। ਇੱਥੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਉਹਨਾਂ ਦਾ ਸਵਾਗਤ ਕੀਤਾ। ਮੋਦੀ ਦੋ ਦਿਨਾਂ ਦੇ ਦੌਰੇ ਦੌਰਾਨ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਵੀ ਮਿਲਣਗੇ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਦੋ ਪ੍ਰਧਾਨ ਮੰਤਰੀਆਂ ਵਿਚਾਲੇ ਸੁਰੱਖਿਆ ਦੇ ਮੁੱਦੇ 'ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।

 

ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਮਿਲ ਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੋਵਾਂ ਮੁਲਕਾਂ ਦਰਮਿਆਨ ਮਜ਼ਬੂਤ ​​ਸਬੰਧਾਂ ਵਿੱਚ ਨਵੇਂ ਅਧਿਆਏ ਨੂੰ ਸ਼ਾਮਲ ਕਰੇਗਾ।

 

ਜਾਪਾਨ ਪਹੁੰਚਣ ਤੋਂ ਬਾਅਦ ਮੋਦੀ ਨੇ ਕਿਹਾ ਕਿ ਸ਼ਿੰਜੋ ਆਬੇ ਨਾਲ ਉਨ੍ਹਾਂ ਦੀ ਮੁਲਾਕਾਤ ਦੋਵਾਂ ਮੁਲਕਾਂ ਦੇ ਮਜ਼ਬੂਤ ​​ਸਬੰਧ ਵਿੱਚ ਇੱਕ ਨਵਾਂ ਅਧਿਆਏ ਜੋੜੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ ਗਿਆ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Narendra Modi arrives in Tokyo for annual India Japan summit will meet Shinzo Abe live updates