ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ (31 ਜਨਵਰੀ) ਨੂੰ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕੋਲ ਸੋਧਿਆ ਸਿਟੀਜ਼ਨਸ਼ਿਪ ਐਕਟ (ਸੀ.ਏ.ਏ.) ਬਾਰੇ ਬਚਾਅ ਕਰਨ ਦਾ ਕੋਈ ਕਾਰਨ ਨਹੀਂ ਹੈ ਤੇ ਐਨ.ਡੀ.ਏ. ਦੇ ਨੇਤਾਵਾਂ ਨੂੰ ਸੰਸਦ ਚ ਸੀ.ਏ.ਏ ਦੀ ਜ਼ੋਰਦਾਰ ਹਮਾਇਤ ਕਰਨ ਲਈ ਕਿਹਾ।
ਐਨਡੀਏ ਦੀ ਬੈਠਕ ਤੋਂ ਬਾਅਦ ਇੱਕ ਭਾਜਪਾ ਸਹਿਯੋਗੀ ਨੇਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸੰਸਦ ਦੇ ਬਜਟ ਸੈਸ਼ਨ ਦੌਰਾਨ ਸੀਏਏ ਉੱਤੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਹਮਲਾਵਰ ਤੇ ਕਰਾਰਾ ਜਵਾਬ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਵੀ ਦੂਜੇ ਨਾਗਰਿਕਾਂ ਵਾਂਗ ਸਾਡੇ "ਆਪਣੇ" ਹਨ।
ਸਹਿਯੋਗੀ ਪਾਰਟੀ ਦੇ ਨੇਤਾ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ ਕਿ ਉਨ੍ਹਾਂ (ਮੋਦੀ) ਨੇ ਕਿਹਾ ਕਿ ਸਰਕਾਰ ਨੇ ਸੋਧੇ ਹੋਏ ਨਾਗਰਿਕਤਾ ਕਾਨੂੰਨ 'ਤੇ ਕੁਝ ਵੀ ਗਲਤ ਨਹੀਂ ਕੀਤਾ ਹੈ ਤੇ ਬਚਾਅ ਚ ਆਉਣ ਦੀ ਕੋਈ ਲੋੜ ਨਹੀਂ ਹੈ।
ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਦੇ ਨੇਤਾਵਾਂ ਨੇ ਤ੍ਰਿਪੁਰਾ ਚ ਬਰੂ ਕਬੀਲੇ ਦੇ ਮੈਂਬਰਾਂ ਦੇ ਮੁੜ ਵਸੇਬੇ ਅਤੇ ਬੋਡੋ ਸਮਝੌਤੇ ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ।
ਗੌਰਤਲਬ ਹੈ ਕਿ ਵਿਰੋਧੀ ਪਾਰਟੀਆਂ ਸੀਏਏ ਨੂੰ ਪੱਖਪਾਤੀ ਦੱਸ ਰਹੀਆਂ ਹਨ।