ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਜਿੱਤ ਦੀ ਵਧਾਈ ਦਿੱਤੀ ਹੈ।
ਪੀਐਮ ਮੋਦੀ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ‘ਤੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਵਧਾਈ। ਆਪਣੀਆਂ ਉਮੀਦਾਂ 'ਤੇ ਪੂਰਾ ਉਤਰਨ ਲਈ ਦਿੱਲੀ ਵਾਸੀਆਂ ਨੂੰ ਸ਼ੁੱਭ ਕਾਮਨਾਵਾਂ।
भाजपा इस जनादेश को स्वीकारते हुए रचनात्मक विपक्ष की भूमिका निभाएगी और प्रदेश के विकास से जुड़े हर मुद्दे को प्रमुखता से उठाएगी।इस विश्वास के साथ की आम आदमी पार्टी की सरकार दिल्ली का विकास करेगी, मैं श्री @ArvindKejriwal और उनकी पार्टी को बधाई देता हूँ।
— Jagat Prakash Nadda (@JPNadda) February 11, 2020
Congratulations to AAP and Shri @ArvindKejriwal Ji for the victory in the Delhi Assembly Elections. Wishing them the very best in fulfilling the aspirations of the people of Delhi.
— Narendra Modi (@narendramodi) February 11, 2020
ਇਸ ਤੋਂ ਪਹਿਲਾਂ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿਧਾਨ ਸਭਾ ਚੋਣ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਭਾਜਪਾ ਇਸ ਫਤਵੇ ਨੂੰ ਸਵੀਕਾਰਦੇ ਹੋਏ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਹਰ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਏਗੀ। ਇਸ ਵਿਸ਼ਵਾਸ ਨਾਲ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦਾ ਵਿਕਾਸ ਕਰੇਗੀ, ਮੈਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਵਧਾਈ ਦਿੰਦਾ ਹਾਂ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਲਿਖਿਆ, 'ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਲਈ ਸ਼ੁੱਭਕਾਮਨਾਵਾਂ ਅਤੇ ਵਧਾਈਆਂ।'