ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ, ਲਖਨਊ 'ਚ ਬੁੱਤ ਦਾ ਕਰਨਗੇ ਉਦਘਾਟਨ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 95ਵੀਂ ਜਯੰਤੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ 'ਸਦੈਵ ਅਟਲ' ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਗ੍ਰਹਿ ਮੰਤਰੀ ਅਮਿਤ ਸ਼ਾਹ, ਸੀਨੀਅਰ ਨੇਤਾ ਲਾਲ ਕ੍ਰਿਸ਼ਣ ਅਡਵਾਨੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਕਈ ਆਗੂਆਂ ਨੇ ਸਮਾਧੀ ਵਾਲੀ ਥਾਂ 'ਤੇ ਫੁੱਲ ਚੜ੍ਹਾਏ। ਮੋਦੀ ਅੱਜ ਲਖਨਊ 'ਚ ਵਾਜਪਾਈ ਦੇ 25 ਫੁੱਟ ਉੱਚੇ ਕਾਂਸੀ ਦੇ ਬੁੱਤ ਦਾ ਉਦਘਾਟਨ ਕਰਨਗੇ। ਇਹ ਅਟਲ ਬਿਹਾਰੀ ਵਾਜਪਾਈ ਜੀ ਦਾ ਸੱਭ ਤੋਂ ਉੱਚਾ ਬੁੱਤ ਹੈ।

ਉੱਧਰ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ ਦੀ ਸੰਭਾਵਨਾ ਨੂੰ ਵੇਖਦਿਆਂ ਲਖਨਊ 'ਚ ਮੋਬਾਈਲ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਮੋਦੀ ਇੱਥੇ ਅਟਲ ਜੀ ਦੇ ਨਾਂ 'ਤੇ ਮੈਡੀਕਲ ਯੂਨੀਵਰਸਿਟੀ ਦਾ ਨੀਂਹ ਪੱਥਰ ਵੀ ਰੱਖਣਗੇ। ਪ੍ਰਧਾਨ ਮੰਤਰੀ ਲਗਭਗ 1 ਘੰਟੇ ਲਖਨਊ 'ਚ ਰਹਿਣਗੇ। ਉਹ ਅਮੌਸੀ ਏਅਰਪੋਰਟ ਤੋਂ ਸਿੱਧੇ ਲੋਕ ਭਵਨ ਪਹੁੰਚਣਗੇ, ਜਿੱਥੇ ਬੁੱਤ ਦਾ ਉਦਘਾਟਨ ਕੀਤਾ ਜਾਣਾ ਹੈ। 

 

ਅਮਿਤ ਸ਼ਾਹ ਨੇ ਟਵੀਟ ਕਰ ਕੇ ਅਟਲ ਬਿਹਾਰੀ ਵਾਜਪਾਈ ਨੂੰ ਯਾਦ ਕੀਤਾ :
 

 

ਪਿਛਲੇ ਸਾਲ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ 'ਚ ਅਟਲ ਜੀ ਦੀ ਸਮਾਧੀ ਵਾਲੀ ਥਾਂ 'ਤੇ ਸ਼ਰਧਾਂਜਲੀ ਦਿੱਤੀ ਸੀ। ਉਨ੍ਹਾਂ ਦਾ ਦਿਹਾਂਤ 16 ਅਗੱਸਤ 2018 ਨੂੰ ਹੋਇਆ ਸੀ। ਅਟਲ ਜੀ ਦੇ ਇਹ ਬੁੱਤ ਦਾ ਭਾਰ 4000 ਕਿੱਲੋ ਹੈ। ਇਸ ਦੀ ਕੀਮਤ ਲਗਭਗ 89 ਲੱਖ ਰੁਪਏ ਹੈ। ਉੱਤਰ ਪ੍ਰਦੇਸ਼ ਦੇ ਸੱਭਿਆਚਾਰ ਵਿਭਾਗ ਦੇ ਡਿਪਟੀ ਡਾਇਰੈਕਟਰ ਵੀਪੀ ਸਿੰਘ ਨੇ ਦੱਸਿਆ ਕਿ ਬੁੱਤ 'ਚ 90% ਤਾਂਬੇ ਵੀ ਵਰਤੋਂ ਕੀਤੀ ਗਈ ਹੈ। ਰਾਜਸਥਾਨ ਦੇ ਜੈਪੁਰ 'ਚ ਬੁੱਤ ਨੂੰ ਤਿਆਰ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Narendra Modi HM Amit Shah pay tributes to former PM Atal Bihari Vajpayee